23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਦੀ ਬਰਸੀ ਮਨਾਈ ਖੁੱਡੀਆਂ, ਅਟਵਾਲ, ਜਸਟਿਸ ਨਿਰਮਲ ਸਿੰਘ, ਨੀਲ ਗਰਗ ਤੇ ਅੰਮਿ੍ਤ ਅਗਰਵਾਲ ਨੇ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 28-09-2025
ਬਠਿੰਡਾ, 27 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸੇਵਾਮੁਕਤ ਡੀ.ਐਫ.ਐਸ.ਸੀ. ਸੁਖਮੰਦਰ ਸਿੰਘ ਤੇ ਸੁਰਜੀਤ ਸਿੰਘ ਸੇਵਾਮੁਕਤ ਕਾਨੂੰਨਗੋ ਦੇ ਪਿਤਾ ਕਾਮਰੇਡ ਅਰਜਨ ਸਿੰਘ ਦੀ 47ਵੀਂ ਬਰਸੀ ਸਥਾਨਕ ਮਾਡਲ ਟਾਊਨ ਵਿਖੇ ਸਥਿਤ ਗੁਰਦੁਆਰਾ ਜੀਵਨ ਪ੍ਰਕਾਸ਼ ਸਾਹਿਬ ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਸੇਵਾਮੁਕਤ ਜਸਟਿਸ ਨਿਰਮਲ ਸਿੰਘ, ਜਗਦੇਵ ਸਿੰਘ ਕਮਾਲੂ, ਗੁਰਾ ਸਿੰਘ ਤੁੰਗਵਾਲੀ (ਤਿੰਨੋਂ ਸਾਬਕਾ ਵਿਧਾਇਕ), ਪੰਜਾਬ ਮਾਧਿਅਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ ਤੇ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਅੰਮਿ੍ਤ ਲਾਲ ਅਗਰਵਾਲ ਨੇ ਕਾਮਰੇਡ ਅਰਜਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਪਰੰਤ ਸ਼ਰਧਾਂਜਲੀ ਸਮਾਰੋਹ ਦੌਰਾਨ ਸੀਪੀਆਈ ਦੇ ਸੂਬਾ ਕਮੇਟੀ ਮੈਂਬਰ ਸਵਰਨਜੀਤ ਸਿੰਘ ਦਲਿਓਾ ਨੇ ਕਿਹਾ ਕਿ ਕਾਮਰੇਡ ਅਰਜਨ ਸਿੰਘ ਨੇ ਸੀਪੀਆਈ ਦੇ ਪਲੇਟ ਫਾਰਮ ਰਾਹੀਂ ਕਿਰਤੀ-ਕਾਮਿਆਂ ਦੇ ਹੱਕਾਂ ਦੀ ਲੜਾਈ ਲੜਨ ਦੇ ਨਾਲ-ਨਾਲ ਦੇਸ਼ ਦੀ ਆਜ਼ਾਦੀ ਤੇ ਸਮਾਜ 'ਚ ਵੱਡਾ ਯੋਗਦਾਨ ਪਾਇਆ | ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਕਾਮਰੇਡ ਅਰਜਨ ਸਿੰਘ ਦੀ ਵਿਰਾਸਤ ਬਚਾਉਣ ਲਈ ਉਨ੍ਹਾਂ ਦੇ ਸਪੁੱਤਰ ਅਜੈਬ ਸਿੰਘ ਭੱਟੀ ਤੇ ਪਰਿਵਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਪੰਜਾਬ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਬਾਪੂ ਅਰਜਨ ਸਿੰਘ ਦਲਿਤ ਸਮਾਜ ਦੇ ਰਾਹ ਦਸੇਰਾ ਹਨ, ਜਿੰਨਾਂ ਨੇ ਇਕ ਵੱਡੀ ਲੋਕ ਲਹਿਰ ਖੜੀ ਕੀਤੀ | ਡਾ. ਸਤਨਾਮ ਸਿੰਘ ਜੱਸਲ ਨੇ ਭੱਟੀ ਪਰਿਵਾਰ ਵਲੋਂ ਧੰਨਵਾਦ ਕੀਤਾ | ਮੰਚ ਦਾ ਸੰਚਾਲਨ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਭੋਲਾ ਸਿੰਘ ਗਿੱਲਪੱਤੀ ਨੇ ਕੀਤਾ | ਇਸ ਮੌਕੇ ਕਾਮਰੇਡ ਅਰਜਨ ਸਿੰਘ ਦੀ ਪੋਤਰੀ ਡਾ. ਜੀਵਨਜੋਤ ਕੌਰ ਭੱਟੀ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਗੋਨਿਆਣਾ, ਨਰਿੰਦਰ ਸਿੰਘ ਭਲੇਰੀਆ, ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਮਾਨ, ਸੇਵਾਮੁਕਤ ਐਸ.ਡੀ.ਐਮ. ਗੋਪਾਲ ਸਿੰਘ, ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੀ, ਬਲਦੇਵ ਸਿੰਘ ਆਕਲੀਆ ਭਾਜਪਾ ਆਗੂ ਆਦਿ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ ਪੰਜਾਬੀ ਨੌਜਵਾਨ ਦੇ ਕਾਤਲ ਨੂੰ ਸਾਢੇ 9 ਸਾਲ ਦੀ ਕੈਦ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੇ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਹੜ੍ਹ ਪ੍ਰਭਾਵਿਤ...
Ad Position 24