25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੁੜ ਸੱਤਾ ਸੰਭਾਲਣ 'ਤੇ ਹਰੇਕ ਘੁਸਪੈਠੀਏ ਨੂੰ ਬਿਹਾਰ 'ਚੋਂ ਬਾਹਰ ਕੱਢਾਂਗੇ-ਸ਼ਾਹ

Ad Position 21
No active advertisement
ਅਜੀਤ ਡੈਸਕ 28-09-2025
ਪਟਨਾ/ਅਰਰੀਆ, 27 ਸਤੰਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਉਨ੍ਹਾਂ ਦੇ ਸਹਿਯੋਗੀ ਆਰ.ਜੇ.ਡੀ. ਪ੍ਰਧਾਨ ਲਾਲੂ ਪ੍ਰਸਾਦ 'ਤੇ ਘੁਸਪੈਠੀਆਂ ਲਈ ਵੋਟ ਅਧਿਕਾਰ ਸੁਰੱਖਿਅਤ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਹੈ | ਬਿਹਾਰ ਦੇ ਅਰਰੀਆ ਜ਼ਿਲ੍ਹੇ 'ਚ ਭਾਜਪਾ ਵਰਕਰਾਂ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਦੋ ਤਿਹਾਈ ਬਹੁਮਤ ਪ੍ਰਾਪਤ ਕਰਨ 'ਤੇ ਰਾਜ 'ਚ ਸੱਤਾ ਸੰਭਾਲਣ 'ਤੇ ਹਰੇਕ ਘੁਸਪੈਠੀਏ ਨੂੰ ਬਾਹਰ ਕੱਢਣ ਦਾ ਪ੍ਰਣ ਲਿਆ | ਉਨ੍ਹਾਂ ਕਿਹਾ ਕਿ ਰਾਹੁਲ ਵਲੋਂ ਯਾਤਰਾ ਕੱਢਣ ਦਾ ਉਦੇਸ਼ ਚੋਣ ਕਮਿਸ਼ਨ ਦੁਆਰਾ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਦਾ ਵਿਰੋਧ ਕਰਨਾ ਸੀ |

Ad Position 22
No active advertisement
ਪਿਛਲੀ ਖ਼ਬਰ ਮੱਛਰਾਂ ਤੋਂ ਬਚਾਅ ਲਈ ਫੌਗਿੰਗ ਸਭ ਤੋਂ ਕਾਰਗਰ ਤਰੀਕਾ- ਡਾ. ਮੁਲਤਾਨੀ <br/> ਅਗਲੀ ਖ਼ਬਰ ਕੌਂਸਲ ਪ੍ਰਧਾਨ ਤੇ ਈ. ਓ. ਵਲੋਂ ਪਿੰਡ ਡੈਹਰ ਦੇ ਕਮਿਊਨਿਟੀ ਸੈਂਟਰ ਦਾ ਦੌਰਾ
Ad Position 24