ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਮੂਸਾ 'ਚ ਪੁਰਾਣੀ ਰੰਜਸ਼ ਦੇ ਚੱਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਸਿੰਘ (30) ਆਪਣੇ ਸਾਥੀ ਨਾਲ ਘਰ ਦੇ ਬਾਹਰ ਬੈਠਾ ਸੀ | ਇਕ ਨੌਜਵਾਨ ਨੇ ਪਿੱਛੋਂ ਆ ਕੇ ਉਸ 'ਤੇ ਕੁਹਾੜੀ ਨਾਲ ਵਾਰ ਕਰ ਦਿੱਤੇ | ਕਥਿਤ ਦੋਸ਼ੀ ਨੇ ਗਗਨਦੀਪ ਦੀਆਂ ਦੋਵੇਂ ਲੱਤਾਂ ਵੱਢ ਦਿੱਤੀਆਂ | ਜ਼ਖ਼ਮੀ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ | ਬੂਟਾ ਸਿੰਘ ਗਿੱਲ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਆਰੰਭ ਦਿੱਤੀ ਹੈ |
ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੂਸਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ <br/>
ਅਜੀਤ ਡੈਸਕ
19-10-2025