30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਨਕਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 19-10-2025

ਜਗਰਾਉਂ, 18 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨੌਵੇਂ ਪਾਤਿਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਨਕਸਰ ਸੰਪਰਦਾਇ ਵਲੋਂ ਨਾਨਕਸਰ ਕਲੇਰਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਨਗਰ ਕੀਰਤਨ ਦੇ ਰਵਾਨਾ ਹੋਣ ਤੋਂ ਪਹਿਲਾਂ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਅਰਦਾਸ ਕੀਤੀ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਜੈਕਾਰਿਆਂ ਦੇ ਗੂੰਜ ਨਾਲ ਨਗਰ ਕੀਰਤਨ ਨੂੰ ਨਾਨਕਸਰ ਕਲੇਰਾਂ ਤੋਂ ਰਵਾਨਾ ਕੀਤਾ | ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਨਗਰ ਕੀਰਤਨ ਵਿਚ ਪਹੁੰਚੀਆਂ ਸ਼ਖ਼ਸੀਅਤਾਂ, ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਸੰਗਤਾਂ ਦਾ ਧੰਨਵਾਦ ਅਤੇ ਸਨਮਾਨਿਤ ਕੀਤਾ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਭਾਗ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਮੇਹਰ ਸਿੰਘ ਨਾਨਕਸਰ, ਬਾਬਾ ਸਤਿਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਹਰੀ ਸਿੰਘ ਨਾਨਕਸਰ, ਬਾਬਾ ਆਗਿਆਪਾਲ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਰਜਨ ਸਿੰਘ ਪਟਿਆਲਾ, ਬਾਬਾ ਬਲਵਿੰਦਰ ਸਿੰਘ ਭਦੌੜ, ਬਾਬਾ ਕੁਲਵੰਤ ਸਿੰਘ ਭਾਈ ਕੇ ਸਮਾਧ, ਬਾਬਾ ਸ਼ੇਰ ਸਿੰਘ ਸੁਨਾਮ, ਬਾਬਾ ਕੇਹਰ ਸਿੰਘ ਮਹਿਲ ਕਲਾਂ, ਬਾਬਾ ਮੰਗਲ ਸਿੰਘ ਮੁਹਾਲ ਚੱਕ, ਬਾਬਾ ਬਿਲੰਬਰ ਸਿੰਘ ਫਿਰੋਜ਼ਪੁਰ, ਬਾਬਾ ਸੁਰਜੀਤ ਸਿੰਘ, ਬਾਬਾ ਕਸ਼ਮੀਰ ਸਿੰਘ ਕਰਨਾਲ, ਬਾਬਾ ਅਜੀਤ ਸਿੰਘ ਬਰਨਾਲਾ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਹਰਦੀਪ ਸਿੰਘ, ਬਿੰਦਰ ਸਿੰਘ, ਜੱਸਾ ਸਿੰਘ, ਗੋਰਾ ਸਿੰਘ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ, ਜਗਤਾਰ ਸਿੰਘ, ਗੁਰਦੀਪ ਸਿੰਘ ਦੀਪਾ, ਡਾ. ਦਰਸ਼ਨ ਸਿੰਘ, ਅਵਤਾਰ ਸਿੰਘ ਮਿਗਲਾਨੀ, ਹਰਪਾਲ ਸਿੰਘ ਖ਼ਾਲਸਾ, ਗਗਨਦੀਪ ਸਿੰਘ, ਦਲਜੀਤ ਸਿੰਘ ਰਾਜਾ ਕੋਹਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਮੁਲਤਵੀ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ <br/>
Ad Position 24