29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਜ਼ੁਬੀਨ ਦੀ ਮੌਤ: ਅਸਾਮ ਦੀ ਬਕਸਾ ਜੇਲ੍ਹ ਨੇੜੇ ਹਿੰਸਾ ਮਾਮਲੇ 'ਚ 9 ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 19-10-2025

ਗੁਹਾਟੀ, 18 ਅਕਤੂਬਰ (ਪੀ. ਟੀ. ਆਈ.)-ਜ਼ੁਬੀਨ ਗਰਗ ਦੀ ਮੌਤ ਦੇ ਮਾਮਲੇ 'ਚ ਬੁੱਧਵਾਰ ਪੰਜ ਮੁਲਜ਼ਮਾਂ ਨੂੰ ਅਸਾਮ ਦੇ ਬਕਸਾ ਜ਼ਿਲ੍ਹੇ ਦੀ ਜੇਲ੍ਹ 'ਚ ਤਬਦੀਲ ਕੀਤਾ ਗਿਆ ਸੀ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਲਈ ਲੈ ਕੇ ਜਾ ਰਹੇ ਵਾਹਨਾਂ 'ਤੇ ਪੱਥਰ ਸੁੱਟੇ ਅਤੇ ਕਈ ਹੋਰ ਵਾਹਨਾਂ ਨੂੰ ਅੱਗ ਲਗਾ ਦਿੱਤੀ | ਜਿਸ ਨਾਲ ਪੁਲਿਸ ਕਰਮਚਾਰੀਆਂ ਅਤੇ ਮੀਡੀਆ ਕਰਮਚਾਰੀਆਂ ਸਮੇਤ ਕਈ ਲੋਕ ਜ਼ਖਮੀ ਹੋ ਗਏ | ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਦੁਆਰਾ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਚਲਾਉਣੇ ਗਏ ਅਤੇ ਇੰਟਰਨੈੱਟ ਤੇ ਮੋਬਾਈਲ ਡਾਟਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ ਪਰ ਸ਼ੁੱਕਰਵਾਰ ਨੂੰ ਸਥਿਤੀ ਆਮ ਹੋਣ ਤੇ ਇਹ ਬਹਾਲ ਕਰ ਦਿੱਤੀਆਂ ਗਈਆਂ | ਬਕਸਾ ਦੇ ਐਸ.ਐਸ.ਪੀ ਨੇ ਕਿਹਾ ਕਿ ਹਿੰਸਾ ਦੇ ਸਬੰਧ 'ਚ ਹੁਣ ਤੱਕ ਨੌਂ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ | ਉਨ੍ਹਾਂ ਦਸਿਆ ਕਿ ਅਦਾਲਤੀ ਹੁਕਮਾਂ ਅਨੁਸਾਰ ਜੇਲ੍ਹ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗਾਜ਼ਾ ਪਰਤਣ ਵਾਲੇ ਲੋਕਾਂ ਲਈ ਰਾਫ਼ਾ ਲਾਂਘਾ ਕੱਲ੍ਹ ਤੋਂ ਮੁੜ ਖੁੱਲ੍ਹੇਗਾ-ਦੂਤਘਰ ਅਗਲੀ ਖ਼ਬਰ ਜੰਮੂ-ਕਸ਼ਮੀਰ : ਫ਼ੌਜ ਦੀ ਉੱਤਰੀ ਕਮਾਂਡ ਵਲੋਂ ਬਹੁ-ਪੱਖੀ ਯੁੱਧ 'ਚ ਤਿਆਰੀ ਦੇ ਨਵੇਂ ਮਾਪਦੰਡ ਸਥਾਪਿਤ <br/>
Ad Position 24