29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਹੀਦੀ ਨਗਰ ਕੀਰਤਨ ਉਦੈਪੁਰ ਤੋਂ ਅਗਲੇ ਪੜਾਅ ਜੋਧਪੁਰ ਲਈ ਰਵਾਨਾ <br/>

Ad Position 21
No active advertisement
ਅਜੀਤ ਡੈਸਕ 19-10-2025

ਅੰਮਿ੍ਤਸਰ, 18 ਅਕਤੂਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸੱਚਖੰਡ ਦਰਬਾਰ ਸਾਹਿਬ ਉਦੈਪੁਰ ਰਾਜਸਥਾਨ ਤੋਂ ਆਪਣੇ ਅਗਲੇ ਪੜਾਅ ਜੋਧਪੁਰ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ | ਇਸੇ ਦੌਰਾਨ ਮੀਤ ਸਕੱਤਰ ਸੁਖਬੀਰ ਸਿੰਘ ਨੇ ਕਿਹਾ ਕਿ ਨਗਰ ਕੀਰਤਨ 'ਚ ਪੁੱਜੀਆਂ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਜਗਸੀਰ ਸਿੰਘ ਮਾਂਗੇਆਣਾ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਬਲਦੇਵ ਸਿੰਘ ਓਗਰਾ, ਰਾਜਿਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ, ਸੁਪਰਵਾਈਜ਼ਰ ਮੋਹਨਦੀਪ ਸਿੰਘ, ਮਿਲਖਾ ਸਿੰਘ, ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਅਮਰਜੀਤ ਸਿੰਘ, ਸੁਰਜੀਤ ਸਿੰਘ ਕੰਗ, ਜਗਦੀਪ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਅਧੀਨ 43 ਐਮ. ਡੀ. ਤੇ ਐਮ.ਐਸ. ਦੀਆਂ ਸੀਟਾਂ 'ਚ ਹੋਇਆ ਵਾਧਾ ਅਗਲੀ ਖ਼ਬਰ 'ਆਪ' ਸਰਕਾਰ ਦੀ ਚੌਥੀ ਦੀਵਾਲੀ ਮੌਕੇ ਵੀ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੇ ਹੱਥ ਖ਼ਾਲੀ-ਰੇਸ਼ਮ ਸਿੰਘ
Ad Position 24