ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪਾਕਿ 'ਚ ਦੀਵਾਲੀ ਮੌਕੇ ਮੰਦਰਾਂ ਦੇ ਆਲੇ-ਦੁਆਲੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ <br/>

Ad Position 21
No active advertisement
ਅਜੀਤ ਡੈਸਕ 20-10-2025

ਸਿੰਧ 'ਚ ਹਿੰਦੂਆਂ ਲਈ ਦੋ ਦਿਨ ਦੀ ਰਹੇਗੀ ਸਰਕਾਰੀ ਛੁੱਟੀ
ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਪ੍ਰਸ਼ਾਸਨ ਨੇ ਦੀਵਾਲੀ ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ ਰਾਜਧਾਨੀ ਪਿਸ਼ਾਵਰ ਅਤੇ ਇਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ | ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿਉਹਾਰ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਪਿਸ਼ਾਵਰ ਦੇ ਮੁੱਖ ਸਥਾਨਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ ਅਤੇ ਵਿਸ਼ੇਸ਼ ਟੀਮਾਂ 24 ਘੰਟੇ ਖੇਤਰ ਦੀ ਗਸ਼ਤ ਅਤੇ ਨਿਗਰਾਨੀ ਕਰ ਰਹੀਆਂ ਹਨ | ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ | ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ ਮੰਦਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੇ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ | ਪੁਲਿਸ ਜ਼ਿਲ੍ਹਾ ਪ੍ਰਸ਼ਾਸਨ ਅਤੇ ਖ਼ੁਫ਼ੀਆ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਹਿੰਦੂ ਭਾਈਚਾਰਾ ਬਿਨਾਂ ਕਿਸੇ ਡਰ ਦੇ ਦੀਵਾਲੀ ਮਨਾ ਸਕੇ | ਦੱਸਿਆ ਜਾ ਰਿਹਾ ਹੈ ਕਿ ਸੂਬਾ ਸਿੰਧ ਦੀ ਸੂਬਾਈ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਹਿੰਦੂਆਂ ਨੂੰ ਦੀਵਾਲੀ ਦੇ ਮੱਦੇਨਜ਼ਰ 20 ਅਤੇ 21 ਅਕਤੂਬਰ ਦੀ ਸਰਕਾਰੀ ਛੁੱਟੀ ਰਹੇਗੀ | ਲਾਹੌਰ 'ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਦੀਵਾਲੀ 21 ਅਕਤੂਬਰ ਨੂੰ ਰਾਵੀ ਰੋਡ ਸਥਿਤ ਕਿ੍ਸ਼ਨਾ ਮੰਦਰ ਵਿਖੇ ਮਨਾਈ ਜਾਵੇਗੀ | ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੇ ਦੱਸਿਆ ਕਿ ਮੰਦਰ ਨੂੰ ਦੀਵਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਪਹਿਲਾ 'ਹਾਈਪਰਸਪੈਕਟ੍ਰਲ ਸੈਟੇਲਾਈਟ' ਕੀਤਾ ਲਾਂਚ <br/> ਅਗਲੀ ਖ਼ਬਰ ਸਿੰਧ 'ਚ ਸੁਣਨ ਤੇ ਬੋਲਣ ਤੋਂ ਅਸਮਰੱਥ ਹਿੰਦੂ ਨਾਬਾਲਗ ਦਾ ਕਰਵਾਇਆ ਜਬਰੀ ਧਰਮ ਪਰਿਵਰਤਨ ਤੇ ਨਿਕਾਹ <br/>
Ad Position 24
No active advertisement