ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)-ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ 15 ਅਕਤੂਬਰ, 2025 ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ.) ਦੀ ਤੁਰੰਤ ਮੀਟਿੰਗ ਬੁਲਾਈ ਜਾਵੇ। ਡਾ. ਸਾਹਨੀ ਨੇ ਦੱਸਿਆ ਕਿ 1993 ਤੋਂ ਜੇਲ੍ਹ ਵਿਚ ਬੰਦ ਦਵਿੰਦਰ ਪਾਲ ਸਿੰਘ ਭੁੱਲਰ ਦੀ ਜਲਦੀ ਰਿਹਾਈ ਲਈ ਸਮੀਖਿਆ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਿੱਲੀ ਸਰਕਾਰ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਦੇ ਐਸ.ਆਰ.ਬੀ. ਦੀ ਮੀਟਿੰਗ ਬੁਲਾ ਕੇ ਨਿਆਂ ਦੀ ਭਾਵਨਾ ਨੂੰ ਕਾਇਮ ਰੱਖਣ ਅਤੇ 5 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਿਹਾਈ ਦਾ ਸਮਾਂ ਨਿਰਧਾਰਤ ਕਰਨ।
ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਦੀ ਕੀਤੀ ਅਪੀਲ
ਅਜੀਤ ਡੈਸਕ
20-10-2025