06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕੇਜਰੀਵਾਲ ਲਈ ਦਿੱਲੀ ਵਾਂਗ ਚੰਡੀਗੜ੍ਹ 'ਚ ਵੀ ਤਿਆਰ ਕੀਤਾ ਗਿਆ ਬੰਗਲਾ-ਅਸ਼ਵਨੀ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 01-11-2025
ਚੰਡੀਗੜ੍ਹ, 31 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਮੁੜ ਤੋਂ ਵਿਵਾਦਾਂ ਦੇ ਘੇਰੇ 'ਚ ਹਨ | ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਦੇ ਸੈਕਟਰ-2 ਵਿਖੇ ਪੰਜਾਬ ਦੇ ਮੁੱਖ ਮੰਤਰੀ ਕੋਟੇ ਅਧੀਨ ਮਿਲੀ ਸਰਕਾਰੀ ਕੋਠੀ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਨਵਾਂ ਬੰਗਲਾ ਤਿਆਰ ਕੀਤੇ ਜਾਣ ਦੇ ਮੁੱਦੇ 'ਤੇ ਸਪੱਸ਼ਟੀਕਰਨ ਦੇਣ ਨੂੰ ਕਿਹਾ ਹੈ | ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਕੀਤੇ ਟਵੀਟ ਵਿਚ ਲਿਖਿਆ ਹੈ ਕਿ ਇਹ ਗੱਲ ਸਿਰਫ਼ ਪੰਜਾਬ ਤੱਕ ਹੀ ਨਹੀਂ ਰਹੀ, ਸਗੋਂ ਦਿੱਲੀ ਤੱਕ ਵੀ ਗੂੰਜ ਰਹੀ ਹੈ | ਆਮ ਆਦਮੀ ਪਾਰਟੀ ਦੀ ਆਪਣੀ ਹੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵਲੋਂ ਇਸ ਦਾ ਖ਼ੁਲਾਸਾ ਕੀਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ | ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੀ ਇਹ ਸੱਚ ਹੈ ਕਿ ਤੁਸੀਂ ਆਪਣੇ ਮੁੱਖ ਮੰਤਰੀ ਕੋਟੇ ਵਿਚ ਅਲਾਟ ਹੋਈ ਸੈਕਟਰ-2 ਵਾਲੀ ਕੋਠੀ ਨੂੰ ਅਰਵਿੰਦ ਕੇਜਰੀਵਾਲ ਦੇ ਨਵੇਂ 'ਸ਼ੀਸ਼ ਮਹਿਲ' ਵਾਂਗ ਤਿਆਰ ਕਰਵਾ ਦਿੱਤਾ ਹੈ? ਪੰਜਾਬ ਦੇ ਲੋਕਾਂ ਨੂੰ ਇਸ ਬਾਰੇ ਸੱਚ ਜਾਣਨਾ ਚਾਹੁੰਦੇ ਹਨ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਵੇਂ ਦਿੱਲੀ 'ਚ ਕੇਜਰੀਵਾਲ ਨੇ ਜਨਤਾ ਦੇ ਪੈਸਿਆਂ ਨਾਲ ਕਰੋੜਾਂ ਰੁਪਏ ਖਰਚ ਕਰਕੇ ਆਪਣਾ ਸ਼ੀਸ਼ ਮਹਿਲ ਤਿਆਰ ਕੀਤਾ ਸੀ, ਹੁਣ ਉਹੀ ਤਸਵੀਰ ਪੰਜਾਬ ਵਿਚ ਵੀ ਤਿਆਰ ਕੀਤੀ ਗਈ ਲਗਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ 'ਚ ਗਰੋਹ ਦਾ ਮੁਖੀ ਫ਼ਿਰੋਜ਼ਪੁਰ ਤੋਂ ਗਿ੍ਫ਼ਤਾਰ ਦੋ ਕਥਿਤ ਦੋਸ਼ੀ ਪਹਿਲਾਂ ਹੀ ਪੁ... ਅਗਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਦੁਆਬੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ 'ਚ ਕਰਵਾਏ ਜਾਗਰੂਕਤਾ ਸੈਮੀਨਾਰ-ਐੱਸ.ਐੱਸ...
Ad Position 24
No active advertisement