ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨ ਨੂੰ ਅੱਜ ਥਾਣਾ ਮਾਡਲ ਟਾਊਨ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ | ਉਕਤ ਨੌਜਵਾਨ ਦੋ ਵੱਖ-ਵੱਖ ਘਟਨਾਵਾਂ ਵਿਚ ਪੁਲਿਸ ਨੂੰ ਲੋੜੀਂਦਾ ਸੀ | ਇਹ ਨੌਜਵਾਨ ਨਾਜਾਇਜ਼ ਢੰਗ ਨਾਲ ਅਮਰੀਕਾ ਵਿਚ ਰਹਿ ਰਿਹਾ ਸੀ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਪਿੰਡ ਬਹਾਦਰ ਦੇ ਰਹਿਣ ਵਾਲੇ ਕੰਵਰਵੀਰ ਸਿੰਘ ਦਿਓ ਵਜੋਂ ਹੋਈ ਹੈ | ਪੁਲਿਸ ਨੇ ਉਸ ਖ਼ਿਲਾਫ਼ 'ਲੁਕ ਆਊਟ ਸਰਕੁਲਰ' ਵੀ ਜਾਰੀ ਕੀਤਾ ਗਿਆ ਸੀ | ਉਕਤ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਨੇ ਗੋਲੀ ਚਲਾਉਣ ਸਮੇਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਸਨ |