ਦੂਜੇ ਪਾਸੇ, ਮਾਨਿਕ ਗੋਇਲ ਨੇ ਸਪਸ਼ਟ ਆਖਿਆ ਹੈ ਕਿ ਪਰਿਵਾਰ ਦੀ ਮੰਗ ਹੈ ਕਿ ਮੁੱਖ ਸਾਜਿਸ਼ਕਰਤਾ ਨੂੰ ਸਾਹਮਣੇ ਲਿਆਂਦਾ ਜਾਵੇ | ਉਨ੍ਹਾਂ ਨਾਲ ਹੀ ਇਹ ਮੰਗ ਵੀ ਉਠਾਈ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਨੌਜਵਾਨਾਂ ਦੇ ਚਿਹਰੇ ਜਨਤਕ ਕੀਤੇ ਜਾਣ ਅਤੇ ਉਨ੍ਹਾਂ ਦਾ ਮਿਲਾਨ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋਈਆਂ ਤਸਵੀਰਾਂ ਨਾਲ ਕੀਤਾ ਜਾਵੇ | ਗੋਇਲ ਨੇ ਦੱਸਿਆ ਕਿ ਸੰਘਰਸ਼ ਕਮੇਟੀ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਇਨਸਾਫ਼ ਲਈ ਪਹਿਲਾਂ ਐਲਾਨੇ ਪ੍ਰੋਗਰਾਮ ਮੁਤਾਬਕ 1 ਨਵੰਬਰ ਨੂੰ ਬਾਅਦ ਦੁਪਹਿਰ 4 ਵਜੇ ਬਾਰਾਂ ਹੱਟਾਂ ਚੌਕ ਮਾਨਸਾ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਮੁਜ਼ਾਹਰੇ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ |