06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਖੇਤੀਬਾੜੀ ਤੇ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ-ਮੁੱਖ ਮੰਤਰੀ <br/>

Ad Position 21
No active advertisement
ਅਜੀਤ ਡੈਸਕ 01-11-2025
ਰਾਜਕੋਟ (ਗੁਜਰਾਤ), 31 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਕੋਟ ਵਿਖੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਅਤੇ ਕਿਸਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਜਦੋਂਕਿ ਹੰਕਾਰੀ ਭਾਜਪਾ ਆਗੂ ਕਿਸਾਨਾਂ ਨੂੰ ਅਣਗੌਲਿਆ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਰੋਧੀ ਨੀਤੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ 'ਚ ਆਤਮ ਨਿਰਭਰ ਬਣਾਉਣ 'ਚ ਵੱਡਾ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾਇਆ ਹੈ | ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਜੁਲਮ, ਬੇਇਨਸਾਫੀ ਅਤੇ ਅੱਤਿਆਚਾਰ ਵਿਰੁੱਧ ਕਿਸਾਨਾਂ ਦੀ ਲੜਾਈ 'ਚ ਉਨ੍ਹਾਂ ਦੇ ਨਾਲ ਹੈ | ਉਨ੍ਹਾਂ ਕਿਹਾ ਕਿ ਅੱਜ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ, ਜੋ ਕੌਮੀ ਖੁਰਾਕ ਪੂਲ ਵਿਚ 180 ਲੱਖ ਮੀਟਰਿਕ ਟਨ ਝੋਨੇ ਅਤੇ 150 ਲੱਖ ਮੀਟਰਿਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ | ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ ਬੇਮੌਸਮੀ ਮੀਂਹ ਕਾਰਨ ਤਬਾਹ ਹੋਈਆਂ ਫਸਲਾਂ ਲਈ ਕਿਸਾਨਾਂ ਨੂੰ ਮੁਆਵਜੇ ਦਾ ਇਕ ਪੈਸਾ ਵੀ ਨਹੀਂ ਦਿੱਤਾ | ਇਸ ਦੇ ਉਲਟ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੋਂ ਬਾਅਦ ਮਹਿਜ਼ ਇਕ ਮਹੀਨੇ ਦੇ ਅੰਦਰ-ਅੰਦਰ ਆਪਣੇ ਕਿਸਾਨਾਂ ਨੂੰ ਮੁਆਵਜੇ ਦੇ ਚੈੱਕ ਵੰਡ ਦਿੱਤੇ | ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜੇ ਵਜੋਂ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿਚ ਸਭ ਤੋਂ ਵੱਧ ਹੈ | ਉਨ੍ਹਾਂ ਕਿਹਾ ਕਿ ਇਸ ਮਹਾਂਪੰਚਾਇਤ ਵਿਚ ਕਿਸਾਨਾਂ ਦੀ ਭਾਰੀ ਸਮੂਲੀਅਤ ਇਹ ਦਰਸਾਉਂਦੀ ਹੈ ਕਿ ਭਾਜਪਾ ਦਾ ਪਤਨ ਸੁਰੂ ਹੋ ਗਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ 'ਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ 'ਚ ਆਖਰੀ ਕਿੱਲ ਸਾਬਤ ਹੋਣਗੇ | ਆਪਣੇ ਸੰਬੋਧਨ ਵਿਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਭੂਮੀ 'ਤੇ ਭਾਜਪਾ ਵਲੋਂ ਕੀਤੇ ਗਏ ਅੱਤਿਆਚਾਰਾਂ ਨੇ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ | ਉਨ੍ਹਾਂ ਕਿਹਾ ਕਿ 'ਆਪ' ਭਾਜਪਾ ਸਰਕਾਰ ਵਲੋਂ ਗਿ੍ਫ਼ਤਾਰ ਕੀਤੇ 85 ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਚਾਹੁੰਦੀ ਸੀ ਪਰ ਸੂਬਾ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਆਪ' ਇਸ ਸੰਕਟ ਦੀ ਘੜੀ ਵਿਚ ਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ-ਕੇਜਰੀਵਾਲ <br/> ਖੇਤੀਬਾੜੀ ਤੇ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ-ਮੁੱਖ... ਅਗਲੀ ਖ਼ਬਰ ਮੁੱਖ ਸਾਜਿਸ਼ਕਰਤਾ ਨੂੰ ਸਾਹਮਣੇ ਲਿਆਂਦਾ ਜਾਵੇ-ਮਾਨਿਕ ਗੋਇਲ
Ad Position 24
No active advertisement