06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਦੀ ਬਰਸੀ ਉਤਸ਼ਾਹ ਨਾਲ ਮਨਾਈ <br/>

Ad Position 21
No active advertisement
ਅਜੀਤ ਡੈਸਕ 01-11-2025
ਅੰਮਿ੍ਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 'ਚ ਹੋਏ ਫ਼ੌਜੀ ਹਮਲੇ ਤੋਂ ਕੁਝ ਮਹੀਨੇ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਸ਼ਹੀਦ ਕੀਤੇ ਗਏ ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਦੀ 41ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ | ਅਰਦਾਸ ਤੇ ਹੁਕਮਨਾਮੇ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਭਾਰਤੀ ਹਕੂਮਤ ਵਲੋਂ 1984 ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ 'ਤੇ ਕੀਤੇ ਹਮਲੇ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾਂ ਰਹੇਗਾ | ਇਸੇ ਦੌਰਾਨ ਸਿੰਘ ਸਾਹਿਬ ਵਲੋਂ ਸ਼ਹੀਦ ਭਾਈ ਬੇਅੰਤ ਸਿੰਘ ਦੇ ਫਰਜ਼ੰਦ ਤੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਸਮੇਤ ਹੋਰ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ | ਬਾਅਦ ਵਿਚ ਗੱਲਬਾਤ ਕਰਦਿਆਂ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸਰਕਾਰ ਸਿੱਖਾਂ ਨਾਲ ਸ਼ੁਰੂ ਤੋਂ ਹੀ ਵਿਤਕਰਾ ਕਰਦੀ ਆਈ ਹੈ ਅਤੇ ਵਾਅਦਿਆਂ ਤੋਂ ਮੁਕਰਦੀ ਆਈ ਹੈ, ਇਸ ਲਈ ਸਿੱਖਾਂ ਨੂੰ ਹੁਣ ਸਰਕਾਰ 'ਤੇ ਭਰੋਸਾ ਨਹੀਂ ਰਿਹਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ ਤੇ ਗੁਰਪ੍ਰੀਤ ਸਿੰਘ ਝੱਬਰ, ਵਾਰਿਸ ਪੰਜਾਬ ਦੇ ਅਕਾਲੀ ਦਲ ਦੇ ਸਕੱਤਰ ਬਾਪੂ ਤਰਸੇਮ ਸਿੰਘ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ ਤੇ ਜਸਬੀਰ ਸਿੰਘ ਤੋਂ ਇਲਾਵਾ ਭਾਈ ਜਰਨੈਲ ਸਿੰਘ ਸਖੀਰਾ, ਮਨਦੀਪ ਸਿੰਘ ਖ਼ਾਲਸਾ, ਭਾਈ ਵਰਿਆਮ ਸਿੰਘ ਅਗਵਾਨ, ਭਾਈ ਸਤਵੰਤ ਸਿੰਘ, ਜਸਕਰਨ ਸਿੰਘ ਕਾਹਨਸਿੰਘ ਵਾਲਾ ਸਮੇਤ ਹੋਰ ਸ਼ਹੀਦਾਂ ਦੇ ਹੋਰ ਪਰਿਵਾਰਕ ਮੈਂਬਰ ਤੇ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਨਾ ਝੀਲ 'ਤੇ 'ਸਰਦਾਰ 0150 ਏਕਤਾ ਮਾਰਚ' ਦੀ ਕੀਤੀ ਅਗਵਾਈ ਨੌਜਵਾਨਾਂ ਨੂੰ ਸਮਰਪਣ ਤੇ ਦੇਸ਼ ਭਗਤੀ ਨਾਲ ਰਾਸ਼ਟਰ ਦੀ... ਅਗਲੀ ਖ਼ਬਰ ਜਲੰਧਰ 'ਚ ਹੋਈ ਲੁੱਟ ਦੇ ਮਾਮਲੇ 'ਚ ਸੁਨਿਆਰੇ ਦੇ ਪਰਿਵਾਰ ਨੂੰ ਮਿਲੇ ਰਾਜਾ ਵੜਿੰਗ ਕਿਹਾ, ਦੋ ਦਿਨ 'ਚ ਲੁਟੇਰੇ ਨਾ ਫ...
Ad Position 24
No active advertisement