06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

'ਆਪ' ਆਗੂ 'ਤੇ ਗੋਲੀਆਂ ਚਲਾਉਣ ਵਾਲਾ ਸੇਵਾ ਮੁਕਤ ਡੀ. ਐੱਸ. ਪੀ. ਤਿੰਨ ਦਿਨਾ ਪੁਲਿਸ ਰਿਮਾਂਡ 'ਤੇ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗੰਮਪੁਰ ਵਿਖੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਨਿਤਿਨ ਨੰਦਾ 'ਤੇ ਤਿੰਨ ਗੋਲੀਆਂ ਚਲਾ ਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਚੰਡੀਗੜ੍ਹ ਪੁਲਿਸ ਦੇ ਸੇਵਾ ਮੁਕਤ ਡੀ.ਐਸ.ਪੀ. ਦਿਲਸ਼ੇਰ ਸਿੰਘ ਰਾਣਾ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਜੱਜ ਵਿਸ਼ਵ ਜੋਤੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਇਸ ਗੋਲੀਕਾਂਡ ਨੂੰ ਲੈ ਕੇ ਦੋ ਅਣਪਛਾਤਿਆਂ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਇਹ ਮਾਮਲਾ ਪੂਰੇ ਸੂਬੇ ਅੰਦਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਆਈ. ਕਾਰਕੁੰਨ ਦੇ ਚਾਚੇ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਵਾਲੇ ਦੋਵੇਂ ਸ਼ੂਟਰ ਕਾਬੂ ਹਥਿਆਰ ਬਰਾਮਦਗੀ ਸਮੇਂ ਪੁਲਿਸ... ਅਗਲੀ ਖ਼ਬਰ ਦੇਸ਼ ਭਰ 'ਚ ਨਸ਼ਿਆਂ ਦੀ ਮਾਰ ਪਰ ਪੰਜਾਬ ਪਹਿਲੇ ਨੰਬਰ 'ਤੇ-ਰਾਜਪਾਲ <br/>
Ad Position 24
No active advertisement