05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਅਦਾਲਤ ਨੇ ਮੁਅੱਤਲ ਡੀ.ਆਈ.ਜੀ. ਭੁੱਲਰ ਨੂੰ ਮੁੜ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ

Ad Position 21
No active advertisement
ਅਜੀਤ ਡੈਸਕ 01-11-2025
ਚੰਡੀਗੜ੍ਹ, 31 ਅਕਤੂਬਰ (ਕਪਿਲ ਵਧਵਾ)–ਰਿਸ਼ਵਤਖ਼ੋਰੀ ਮਾਮਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਸਮਾਪਤ ਹੋਣ 'ਤੇ ਅੱਜ ਉਨ੍ਹਾਂ ਨੂੰ ਸੀ.ਬੀ.ਆਈ. ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ | ਸੀ.ਬੀ.ਆਈ. ਵਲੋਂ ਉਨ੍ਹਾਂ ਦੇ ਹੋਰ ਰਿਮਾਂਡ ਦੀ ਮੰਗ ਨਾ ਕਰਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇ ਹਨ | ਹੁਣ ਉਨ੍ਹਾਂ ਨੂੰ 14 ਨਵੰਬਰ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |
ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਨਵਾਂ ਮਾਮਲਾ ਦਰਜ
ਦੂਜੇ ਪਾਸੇ, ਪੰਜਾਬ ਵਿਜੀਲੈਂਸ ਵਲੋਂ ਮੁਅੱਤਲ ਡੀ.ਆਈ.ਜੀ. ਭੁੱਲਰ ਖ਼ਿਲਾਫ਼ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਨਵਾਂ ਮਾਮਲਾ ਦਰਜ ਕਰਕੇ ਗ਼ੈਰ-ਕਾਨੂੰਨੀ ਜਾਇਦਾਦਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਸੰਬੰਧੀ ਐਫ.ਆਈ.ਆਰ. 29 ਅਕਤੂਬਰ 2025 ਨੂੰ ਫਲਾਇੰਗ ਸਕੁਐਡ-1 ਪੁਲਿਸ ਥਾਣੇ ਵਿਖੇ ਭਿ੍ਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) (ਬੀ) ਨਾਲ ਪੜ੍ਹੀ ਜਾਣ ਵਾਲੀ ਧਾਰਾ 13 (2) ਤਹਿਤ ਦਰਜ ਕੀਤੀ ਗਈ ਹੈ | ਇਹ ਮਾਮਲਾ ਏ. ਆਈ. ਜੀ. ਵਿਜੀਲੈਂਸ ਸਵਰਨਦੀਪ ਸਿੰਘ ਦੀ ਸ਼ਿਕਾਇਤ 'ਤੇ ਦਰਜ ਹੋਇਆ ਹੈ | ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੀ ਆਮਦਨ ਦੇ ਮੁਕਾਬਲੇ ਕਾਫੀ ਵੱਧ ਸੰਪਤੀ ਇਕੱਠੀ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁਹੰਮਦ ਮੁਸਤਫਾ ਤੇ ਰਜ਼ੀਆ ਸੁਲਤਾਨਾ ਨੇ ਨੂੰਹ ਨਹੀਂ ਸਗੋਂ ਆਪਣੀ ਧੀ ਬਣਾ ਕੇ ਪਿਆਰ ਦਿੱਤਾ-ਜ਼ੈਨਬ ਅਖ਼ਤਰ <br/> ਅਗਲੀ ਖ਼ਬਰ ਪਾਕਿਸਤਾਨ 'ਚ ਖੁੱਲ੍ਹੇਆਮ ਘੁੰਮ ਰਹੇ ਮੁੰਬਈ ਹਮਲੇ ਦੇ ਦੋਸ਼ੀ ਅੱਤਵਾਦੀਆਂ ਬਾਰੇ ਮੁਕੰਮਲ ਜਾਣਕਾਰੀ ਹੋਣ ਦੇ ਬਾਵਜੂਦ ਕਿ...
Ad Position 24
No active advertisement