05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੰਬਈ ਦੇ ਉੱਘੇ ਸਿੱਖ ਕਾਰੋਬਾਰੀ ਗੁਰਿੰਦਰ ਸਿੰਘ ਬਾਵਾ <br/>

Ad Position 21
No active advertisement
ਅਜੀਤ ਡੈਸਕ 01-11-2025
ਅੰਮਿ੍ਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਮੁੰਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਮਹਾਰਾਸ਼ਟਰ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ ਅੱਜ ਆਪਣੀ ਪਤਨੀ ਬੀਬੀ ਹਰਭਜਨ ਕੌਰ ਬਾਵਾ ਸਮੇਤ ਸ੍ਰੀ ਦਰਬਾਰ ਵਿਖੇ ਮੱਥਾ ਟੇਕਣ ਪੁੱਜੇ ਅਤੇ ਸਰਬੱਤ ਦੇ ਭਲੇ ਅਤੇ ਪੰਜਾਬ ਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਸ. ਬਾਵਾ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਪਹੰੁਚਣ 'ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ (ਸਰਾਵਾਂ) ਗੁਰਪ੍ਰੀਤ ਸਿੰਘ ਅਤੇ ਸੂਚਨਾ ਅਧਿਕਾਰੀ ਅੰਮਿ੍ਤਪਲ ਸਿੰਘ ਨੇ ਸਵਾਗਤ ਕੀਤਾ | ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਵਾ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਬੈਠੇ ਹਰ ਸਿੱਖ ਦਾ ਦਿਲ ਪੰਜਾਬ ਲਈ ਧੜਕਦਾ ਹੈ ਅਤੇ ਉਹ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਹਰ ਸਮੇਂ ਅਰਦਾਸ ਕਰਦੇ ਹਨ | ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਸਿੱਖਾਂ ਨੇ ਇਕ ਸਾਂਝਾ ਪਲੇਟਫਾਰਮ ਖ਼ਾਲਸਾ ਯੂਨਿਟੀ ਕਾਇਮ ਕੀਤਾ ਹੈ ਅਤੇ ਅਸੀਂ ਸਿੱਖ ਗੁਰੂ ਸਾਹਿਬਾਨ ਦੇ ਸਰਬ ਸਾਂਝੀਵਾਲਤਾ ਦੇ ਉਪਦੇਸ਼ ਅਨੁਸਾਰ ਮਹਾਂਰਾਸ਼ਟਰ ਦੇ ਲੋੜਵੰਦਾਂ ਦੀ ਮਦਦ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਮੁੰਬਈ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੂੰਗਾ ਵਿਖੇ 'ਚਾਰ ਸਾਹਿਬਜ਼ਾਦੇ ਸੀ.ਟੀ. ਸਕੈਨ ਸੈਂਟਰ' ਖੋਲਿ੍ਹਆ ਹੈ, ਜਿਥੇ ਜ਼ਰੂਰਤ ਮੰਦ ਲੋਕਾਂ ਦਾ ਇਲਾਜ ਮਾਮੂਲੀ ਖ਼ਰਚ ਨਾਲ ਕੀਤਾ ਜਾਂਦਾ ਹੈ | ਇਸ ਮੌਕੇ ਸੂਚਨਾ ਕੇਂਦਰ ਵਿਖੇ ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ, ਜਤਿੰਦਰਪਾਲ ਸਿੰਘ, ਸਤਨਾਮ ਸਿੰਘ ਤੇ ਤੇਜਿੰਦਰ ਸਿੰਘ ਨੇ ਬਾਵਾ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ. ਬਾਵਾ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਬੀਬੀ ਪਰਮਜੀਤ ਕੌਰ ਪਿੰਕੀ ਅਤੇ ਸਮਾਜ ਸੇਵੀ ਡਾ. ਹਰਮੀਤ ਸਿੰਘ ਸਲੂਜਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ ਲਾਵਾਰਸ ਕੁੱਤਿਆਂ ਦੀ ਗਿਣਤੀ ਪੰਜਾਬ ਕੋਲ ਲਾਵਾਰਸ ਕੁੱਤਿਆਂ ਦੀ ਪੈਦਾਇਸ਼ ਨੂੰ ਕੰਟਰੋ... ਅਗਲੀ ਖ਼ਬਰ ਇਨਕਮ ਟੈਕਸ ਅਪੀਲੇਟ ਟਿ੍ਬਿਊਨਲ ਦੇ ਚੰਡੀਗੜ੍ਹ ਬੈਂਚ ਨੇ ਸਰਦਾਰ ਪਟੇਲ ਦੀ 150ਵੀਂ ਜੈਅੰਤੀ ਮਨਾਉਣ ਲਈ 'ਰਨ ਫਾਰ ਯੂਨਿਟੀ'...
Ad Position 24
No active advertisement