05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੀ ਜਥੇ ਨਾਲ ਜਾਣਗੇ ਪਾਕਿਸਤਾਨ

Ad Position 21
No active advertisement
ਅਜੀਤ ਡੈਸਕ 01-11-2025

ਅੰਮਿ੍ਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਦਫ਼ਤਰ ਤੋਂ 1796 ਸ਼ਰਧਾਲੂਆਂ ਦਾ ਜੱਥਾ ਅਟਾਰੀ-ਵਾਹਘਾ ਸਰਹੱਦ ਰਸਤੇ 4 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ | ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ | ਪ੍ਰਾਪਤ ਵੇਰਵਿਆਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਜਥੇਦਾਰ ਬਣਨ ਤੋਂ ਬਾਅਦ ਪਹਿਲੀ ਵਾਰ ਇਸ ਵਾਰ ਜਥੇ ਨਾਲ ਪਾਕਿਸਤਾਨ ਜਾਣਗੇ ਅਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨਗੇ | ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ 1802 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1796 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ | ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਕਰਨਗੇ, ਜਦਕਿ ਜਥੇ ਦੇ ਡਿਪਟੀ ਲੀਡਰ ਮੈਂਬਰ ਗੁਰਮੀਤ ਸਿੰਘ ਬੂਹ ਹੋਣਗੇ | ਉਨ੍ਹਾਂ ਦੱਸਿਆ ਕਿ ਇਹ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ 5 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਉਪ੍ਰੰਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਤੇ ਲਾਹੌਰ ਸਥਿੱਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 13 ਨਵੰਬਰ ਨੂੰ ਦੇਸ਼ ਪਰਤ ਆਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਯਾਤਰਾ ਵਿਭਾਗ ਪਲਵਿੰਦਰ ਸਿੰਘ, ਹਰਪਾਲ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ ਵੀ ਮੌਜੂਦ ਸਨ | ਇਥੇ ਜ਼ਿਕਰਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਦੋਵਾਂ ਮੁਲਕਾਂ ਵਿਚ ਪੈਦਾ ਹੋਏ ਤਨਾਅ ਦੇ ਚੱਲਦਿਆਂ ਭਾਵੇਂ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਸੀਲ ਹਨ ਪਰ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੇ ਜਥੇ ਨੂੰ ਅਟਾਰੀ-ਵਾਹਘਾ ਸਰਹੱਦ ਰਸਤੇ ਪਾਕਿਸਤਾਨ ਜਾਣ ਦੀ ਇਜ਼ਾਜ਼ਤ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਭਾ ਸਾਹਿਬ ਵਿਖੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ... ਅਗਲੀ ਖ਼ਬਰ 1984 ਦੇ ਕਤਲੇਆਮ ਦੀ 41ਵੀਂ ਬਰਸੀ ਸਮਾਗਮਾਂ ਦੀ ਆਰੰਭਤਾ ਹੋਈ ਕੱਲ੍ਹ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤ ਨੂੰ ਗ...
Ad Position 24
No active advertisement