07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਏਡਿਡ ਸਕੂਲ ਅਧਿਆਪਕਾਂ ਤੇ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਨੰਗੇ ਧੜ ਹੋ ਕੇ ਤਰਨ ਤਾਰਨ 'ਚ ਰੋਸ ਮਾਰਚ <br/>

Ad Position 21
No active advertisement
ਅਜੀਤ ਡੈਸਕ 02-11-2025
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ 1967 ਦੁਆਰਾ ਸੂਬਾ ਸਰਕਾਰ ਦੁਆਰਾ ਰਾਜ ਦੇ ਸਮੂਹ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਗ੍ਰਾਂਟ ਇਨ ਏਡ ਦੇ ਰੂਪ ਵਿਚ ਦਿੱਤੀਆਂ ਜਾ ਰਹੀਆਂ ਤਨਖਾਹਾਂ ਨੂੰ ਪਿਛਲੇ 8 ਮਹੀਨਿਆਂ ਤੋਂ ਰੋਕੇ ਜਾਣ ਵਿਰੁੱਧ ਅਤੇ ਵਿੱਤ ਵਿਭਾਗ ਦੁਆਰਾ ਏਡਿਡ ਸਕੂਲ ਮੈਨਜਮੈਂਟਾਂ ਦੇ ਖਾਤਿਆਂ ਦੀ ਬੇਲੋੜੀ ਚੈਕਿੰਗ ਦੇ ਪੱਤਰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਤਰਨ ਤਾਰਨ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ | ਇਸ ਮੌਕੇ ਗਾਂਧੀ ਪਾਰਕ ਤਰਨ ਤਾਰਨ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੁਆਰਾ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਅੱਠ ਮਹੀਨੇ ਤੋਂ ਤਨਖਾਹਾਂ ਰੋਕੀਆਂ ਹੋਈਆਂ ਹਨ, ਜੋ ਕਿ ਬਹੁਤ ਵੱਡੀ ਨਾ ਇਨਸਾਫੀ ਹੈ | ਪੰਜਾਬ ਏਡਿਡ ਸਕੂਲ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਅਤੇ ਜਨਰਲ ਸਕੱਤਰ ਡਾ. ਗੁਰਮੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ 7 ਨਵੰਬਰ ਤੱਕ ਲਾਗੂ ਕਰਦਿਆਂ ਗ੍ਰਾਂਟ ਜਾਰੀ ਨਾ ਕੀਤੀ ਤਾਂ 7 ਨਵੰਬਰ ਤੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਦਫ਼ਤਰ ਪੰਜਾਬ ਭਰ ਦੇ ਏਡਿਡ ਸਕੂਲ ਕਰਮਚਾਰੀ ਜੇਲ੍ਹ ਭਰੋਂ ਅੰਦੋਲਨ ਦੀ ਸ਼ੁਰੂਆਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਬੰਪਰ ਦਾ 11 ਕਰੋੜ ਦਾ ਪਹਿਲਾ ਇਨਾਮ ਬਠਿੰਡਾ 'ਚ ਨਿਕਲਿਆ ਅਗਲੀ ਖ਼ਬਰ ਸੰਤ ਜਰਨੈਲ ਸਿੰਘ ਖ਼ਾਲਸਾ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਦਿਹਾਂਤ-ਸਸਕਾਰ ਅੱਜ <br/>
Ad Position 24
No active advertisement