07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 10 ਨੂੰ ਤੈਅ ਹੋਣਗੇ ਦੋਸ਼

Ad Position 21
No active advertisement
ਅਜੀਤ ਡੈਸਕ 02-11-2025
ਐੱਸ. ਏ. ਐੱਸ. ਨਗਰ, 1 ਨਵੰਬਰ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਦਾ ਸਮਾਂ ਪੂਰਾ ਹੋਣ 'ਤੇ ਅੱਜ ਉਨ੍ਹਾਂ ਨੂੰ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ | ਹੁਣ ਇਸ ਮਾਮਲੇ ਸੰਬੰਧੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ ਅਤੇ ਇਸੇ ਦਿਨ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅਦਾਲਤ ਵਲੋਂ ਦੋਸ਼ ਤੈਅ ਕੀਤੇ ਜਾਣਗੇ | ਦੱਸ ਦਈਏ ਕਿ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਉਕਤ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਸੂਚਿਤ ਕੀਤਾ ਗਿਆ ਕਿ ਮਜੀਠੀਆ ਜੋ ਕਿ ਸਾਬਕਾ ਮੰਤਰੀ ਹਨ, ਦੇ ਵਿਰੁੱਧ ਕਾਰਵਾਈ ਕਰਨ ਲਈ ਰਾਜਪਾਲ ਪੰਜਾਬ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ | ਇਸ ਦੇ ਨਾਲ ਹੀ ਅਦਾਲਤ ਨੇ ਅਹਿਲਮਦ ਨੂੰ ਅਗਲੀ ਸੁਣਵਾਈ ਮੌਕੇ ਆਪਣੀ ਤਸਦੀਕਸ਼ੁਦਾ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ | ਇਸੇ ਦੌਰਾਨ ਮਜੀਠੀਆ ਦੇ ਵਕੀਲ ਐੱਚ. ਐੱਸ. ਧਨੋਆ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਸਪਲੀਮੈਂਟਰੀ ਦੋਸ਼ ਪੱਤਰ ਦੀਆਂ ਕਾਪੀਆਂ ਕਾਨੂੰਨ ਅਨੁਸਾਰ ਮੁਫ਼ਤ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ | ਜ਼ਿਕਰਯੋਗ ਹੈ ਕਿ 6 ਜੁਲਾਈ ਤੋਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਮਾਮਲੇ ਦੀ ਕਾਰਵਾਈ ਅਹਿਮ ਪੜਾਅ ਵੱਲ ਵਧ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਖਾਦ ਅਤੇ ਕੰਬਲ ਵੰਡੇ... ਅਗਲੀ ਖ਼ਬਰ ਦੀਵਾਲੀ ਬੰਪਰ ਦਾ 11 ਕਰੋੜ ਦਾ ਪਹਿਲਾ ਇਨਾਮ ਬਠਿੰਡਾ 'ਚ ਨਿਕਲਿਆ
Ad Position 24
No active advertisement