09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਣਕ ਦੀ ਬਿਜਾਈ ਕਰ ਰਹੇ ਐੱਨ.ਆਰ.ਆਈ. ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025

• ਬੁੱਧਵਾਰ ਨੂੰ ਇਟਲੀ ਵਾਪਸ ਪਰਤਣਾ ਸੀ • ਦੋ ਨੌਜਵਾਨਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ
ਹਰਸਾ ਛੀਨਾ (ਅੰਮਿ੍ਤਸਰ), 2 ਨਵੰਬਰ (ਕੜਿਆਲ)-ਥਾਣਾ ਰਾਜਾਸਾਂਸੀ ਅਧੀਨ ਪੈਂਦੀ ਚੌਕੀ ਓਠੀਆਂ ਤਹਿਤ ਪੈਂਦੇ ਪਿੰਡ ਧਾਰੀਵਾਲ 'ਚ ਬੀਤੀ ਦੇਰ ਸ਼ਾਮ ਕਣਕ ਦੀ ਬਿਜਾਈ ਕਰ ਰਹੇ ਐੱਨ.ਆਰ.ਆਈ. ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਖਬਰ ਹੈ | ਇਸ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਮਲਕੀਤ ਸਿੰਘ (42) ਪਿੰਡ ਧਾਰੀਵਾਲ ਵਿਖੇ ਆਪਣੇ ਖੇਤਾਂ ਵਿਚ ਕਣਕ ਦੀ ਬਿਜਾਈ ਕਰ ਰਿਹਾ ਸੀ ਕਿ ਪਿਛਲੇ ਦਿਨਾਂ ਵਿਚ ਹੋਈ ਮਾਮੂਲੀ ਤਕਰਾਰ ਦੇ ਚੱਲਦਿਆਂ ਪਿੰਡ ਦੇ ਹੀ ਇਕ ਨੌਜਵਾਨ ਬਿਕਰਮ ਸਿੰਘ ਅਤੇ ਇਕ ਹੋਰ ਅਣਪਛਾਤੇ ਵਲੋਂ ਗੋਲੀਆਂ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀਂ ਕਰ ਦਿੱਤਾ, ਜਿਸ ਨੂੰ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਮਲਕੀਤ ਸਿੰਘ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਰਾਜਾਸਾਂਸੀ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਗਈ ਹੈ | ਥਾਣਾ ਰਾਜਾਸਾਂਸੀ ਦੇ ਐੱਸ.ਐੱਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਬਿਕਰਮ ਸਿੰਘ ਵਾਸੀ ਧਾਰੀਵਾਲ ਅਤੇ ਇਕ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਮਿ੍ਤਕ ਉਪਰ 10 ਤੋਂ ਜਿਆਦਾ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਇਕ ਬੇਟਾ ਅਤੇ ਇਕ ਬੇਟੀ ਦਾ ਪਿਤਾ ਮਲਕੀਤ ਸਿੰਘ ਇਟਲੀ ਦਾ ਸਥਾਈ ਨਾਗਰਿਕ ਸੀ ਅਤੇ ਡੇਢ ਮਹੀਨੇ ਪਹਿਲਾਂ ਉਹ ਭਾਰਤ ਆਇਆ ਸੀ, ਜਦੋਂ ਕਿ 5 ਨਵੰਬਰ ਬੁੱਧਵਾਰ ਨੂੰ ਉਸ ਨੇ ਵਾਪਸ ਪਰਤਣਾ ਸੀ |

Ad Position 22
No active advertisement
ਪਿਛਲੀ ਖ਼ਬਰ ਬਟਾਲਾ 'ਚ ਚੱਲੀਆਂ ਗੋਲੀਆਂ ਇਕ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਮੁੱਖ ਦੋਸ਼ੀ ਸਣੇ ਦੋ ਕਾਬੂ <br/>
Ad Position 24