09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

<br/> ਜਥੇਦਾਰ ਗੜਗੱਜ ਨਾਲ ਪਾਕਿ ਪਹੁੰਚਣ 'ਤੇ ਨਾਨਕਸ਼ਾਹੀ ਕੈਲੰਡਰ ਬਾਰੇ ਕੀਤੀ ਜਾਵੇਗੀ ਵਿਚਾਰ ਚਰਚਾ-ਬਿਸ਼ਨ ਸਿੰਘ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025

ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦੇਣ ਦੀ ਕੀਤੀ ਜਾਏਗੀ ਮੰਗ
ਅੰਮਿ੍ਤਸਰ, 2 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਆਗੂ ਬਿਸ਼ਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਪਹੁੰਚਣ 'ਤੇ ਉਹ ਉਨ੍ਹਾਂ ਨਾਲ ਪਾਕਿ ਸਿੱਖ ਸੰਗਤ ਦੇ ਨੁਮਾਇੰਦੇ ਵਜੋਂ ਨਾਨਕਸ਼ਾਹੀ ਕੈਲੰਡਰ ਸਮੇਤ ਸਿੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕਰਨਗੇ | ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਪਾਕਿਸਤਾਨੀ ਸਿੱਖ ਸੰਗਤ ਭਾਈਚਾਰੇ ਦੀ ਤਰਫ਼ੋਂ ਜਥੇਦਾਰ ਗੜਗੱਜ ਕੋਲੋਂ ਉਕਤ ਕੈਲੰਡਰ ਨੂੰ ਮਾਨਤਾ ਦਿੱਤੇ ਜਾਣ ਦੀ ਅਪੀਲ ਵੀ ਕੀਤੀ ਜਾਵੇਗੀ | ਲਾਹੌਰ ਤੋਂ 'ਅਜੀਤ' ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਬਿਸ਼ਨ ਸਿੰਘ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਬਣਨ ਤੋਂ ਬਾਅਦ ਪਹਿਲੀ ਵਾਰ ਜਥੇ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ ਹੋਣ ਵਾਲੇ ਸਮਾਗਮਾਂ 'ਚ ਸ਼ਿਰਕਤ ਕਰਨਗੇ | ਉਨ੍ਹਾਂ ਨੇ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਬੁੱਧੀਜੀਵੀਆਂ ਦੀ ਪ੍ਰਵਾਨਗੀ ਅਤੇ ਵਿਦਵਾਨਾਂ ਨਾਲ ਵਿਚਾਰ ਚਰਚਾਵਾਂ ਕਰਕੇ ਲਾਗੂ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਜਥੇਦਾਰ ਗੜਗੱਜ ਵਲੋਂ ਉਕਤ ਕੈਲੰਡਰ ਨੂੰ ਮਾਨਤਾ ਦਿੱਤੇ ਜਾਣ ਨਾਲ ਸਿੱਖ ਭਾਈਚਾਰੇ ਦੇ ਆਪਸੀ ਮਤਭੇਦ ਖ਼ਤਮ ਹੋ ਜਾਣਗੇ ਅਤੇ ਸੰਗਤ ਨੂੰ ਧਾਰਮਿਕ ਦਿਹਾੜੇ ਦੋ-ਦੋ ਵਾਰ ਮਨਾਉਣ ਦੀ ਨੌਬਤ ਨਹੀਂ ਆਵੇਗੀ |

Ad Position 22
No active advertisement
ਪਿਛਲੀ ਖ਼ਬਰ ਸੰਤ ਜਰਨੈਲ ਸਿੰਘ ਦੇ ਵੱਡੇ ਭਰਾਤਾ ਕੈਪਟਨ ਹਰਚਰਨ ਸਿੰਘ ਰੋਡੇ ਨੂੰ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਬਾਲਣ ਦੀ ਕੀਮਤ 'ਚ ਘਪਲੇ ਦੇ ਖ਼ਦਸ਼ੇ ਹੇਠ ਮੁੱਖ ਇੰਜੀਨੀਅਰ ਮੁਅੱਤਲ
Ad Position 24