ਓਵਰਆਲ ਟਰਾਫ਼ੀ 'ਤੇ ਅਕਾਲ ਡਿਗਰੀ ਕਾਲਜ ਮਸਤੂਆਣਾ ਨੇ ਕੀਤਾ ਕਬਜ਼ਾ
ਮਸਤੂਆਣਾ ਸਾਹਿਬ (ਸੰਗਰੂਰ), 2 ਨਵੰਬਰ (ਦਮਦਮੀ)-ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਡਾਇਰੈਕਟਰ ਡਾਕਟਰ ਭੀਮਇੰਦਰ ਸਿੰਘ ਦੀ ਅਗਵਾਈ ਹੇਠ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਆਪਣੀਆਂ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਹੋਏ ਸਖ਼ਤ ਮੁਕਾਬਲਿਆਂ ਦੌਰਾਨ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਇਸ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ ਜਿੱਤ ਕੇ ਆਪਣੇ ਪਿਛਲੇ ਸਾਲ ਦੇ ਰਿਕਾਰਡ ਨੂੰ ਕਾਇਮ ਰੱਖਿਆ | ਜਦੋਂ ਕਿ ਸਰਕਾਰੀ ਰਣਬੀਰ ਕਾਲਜ ਦੂਸਰੇ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਤੀਜੇ ਸਥਾਨ 'ਤੇ ਰਿਹਾ | ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਖੇਤਰੀ ਯੁਵਕ ਮੇਲੇ ਦੇ ਕਨਵੀਨਰ ਪਿ੍ੰਸੀਪਲ ਡਾਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਖੇਤਰੀ ਯੁਵਕ ਮੇਲੇ 'ਚ ਵੱਖ-ਵੱਖ 52 ਦੇ ਕਰੀਬ ਕਾਲਜਾਂ ਦੀਆਂ ਟੀਮਾਂ ਵਲੋਂ ਆਪਣੀਆਂ ਕਲਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ ਮੋਹਿਆ | ਇਸ ਮੇਲੇ ਦਾ ਅੱਜ ਆਖ਼ਰੀ ਦਿਨ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਕਲਾਕਾਰ ਪੰਮੀ ਬਾਈ ਵੱਲੋਂ ਕੀਤਾ ਗਿਆ, ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿ੍ੰਸੀਪਲ ਤੋਂ ਇਲਾਵਾ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾਕਟਰ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, 'ਅਜੀਤ' ਉਪ ਦਫ਼ਤਰ ਸੰਗਰੂਰ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ, ਸਾਬਕਾ ਚੇਅਰਮੈਨ ਬਲਦੇਵ ਸਿੰਘ ਭੰਮਾਵੱਦੀ, ਡਾਕਟਰ ਪਦਮਪ੍ਰੀਤ ਕੌਰ ਭਵਾਨੀਗੜ੍ਹ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਦੁੱਗਾਂ, ਡਾਕਟਰ ਜਤਿੰਦਰ ਦੇਵ, ਡਾਕਟਰ ਗੁਰਵੀਰ ਸਿੰਘ ਸੋਹੀ, ਫਿਲਮੀ ਸਿਤਾਰੇ ਲੱਕੀ ਧਾਲੀਵਾਲ, ਗਿੱਲ ਹਰਦੀਪ, ਜੱਸੀ ਲੌਂਗੋਵਾਲੀਆ, ਡਾਕਟਰ ਮੇਜਰ ਸਿੰਘ ਚੱਠਾ, ਇੰਜੀ. ਸੁਖਵਿੰਦਰ ਸਿੰਘ ਭੱਠਲ, ਪ੍ਰੋ. ਨਿਰਪਜੀਤ ਸਿੰਘ, ਕਨਵੀਨਰ ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਕਨਵੀਨਰ ਡਾਕਟਰ ਹਰਜਿੰਦਰ ਸਿੰਘ, ਕਨਵੀਨਰ ਡਾ. ਭੁਪਿੰਦਰ ਕੌਰ ਚੰਗਾਲ, ਕਨਵੀਨਰ ਜੋਤੀ ਕੌਂਸਿਲ ਆਦਿ ਸ਼ਾਮਿਲ ਸਨ | ਇਸ ਮੌਕੇ ਪੇਸ਼ ਕੀਤੇ ਗਏ ਲੋਕ ਗੀਤਾਂ ਅਤੇ ਨਾਟਕਾਂ ਨੇ ਜਿਥੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ, ਉੱਥੇ ਉਨ੍ਹਾਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਵਿਰਾਸਤ ਨਾਲ ਜੁੜਨ ਲਈ ਪ੍ਰੇਰਿਆ | ਮੁੱਖ ਮਹਿਮਾਨ ਪੰਮੀ ਬਾਈ ਨੇ ਅਕਾਲ ਕਾਲਜ ਕੌਂਸਲ ਦੇ ਪ੍ਰਬੰਧਕਾਂ ਵਲੋਂ ਕੀਤੇ ਗਏ ਸੁਹਿਰਦ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਹੋ ਜਿਹੇ ਯੁਵਕ ਮੇਲੇ ਨੌਜਵਾਨ ਪੀੜੀ ਲਈ ਪ੍ਰੇਰਨਾਸਰੋਤ ਹਨ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਕਿਹਾ ਕਿ ਇਸ ਤਰ੍ਹਾਂ ਦੇ ਸੱਭਿਆਚਾਰਕ ਮੇਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਆਪਣੀ ਵਿਰਾਸਤ ਨਾਲ ਜੋੜਦੇ ਹਨ | ਮੰਚ ਸੰਚਾਲਨ ਦੀ ਭੂਮਿਕਾ ਸਤਨਾਮ ਸਿੰਘ ਪੰਜਾਬੀ ਵਲੋਂ ਸ਼ਾਇਰੋ ਸ਼ਾਇਰੀ ਨਾਲ ਬਾਖੂੂਬੀ ਕਰਨ ਉਪਰੰਤ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ |
ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਅੰਤਿਮ ਦਿਨ ਗਿੱਧਿਆਂ ਦੀ ਪੇਸ਼ਕਾਰੀ ਨੇ ਬੰਨਿ੍ਹਆ ਰੰਗ <br/>
ਅਜੀਤ ਡੈਸਕ
03-11-2025