10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਲਈ ਨਿਹੰਗ ਸਿੰਘਾਂ ਦੇ ਦਲ ਸੁਲਤਾਨਪੁਰ ਲੋਧੀ ਪਹੁੰਚੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025

ਪੁਰਾਤਨ ਰਵਾਇਤ ਅਨੁਸਾਰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ
ਕਪੂਰਥਲਾ, 2 ਨਵੰਬਰ (ਅਮਰਜੀਤ ਕੋਮਲ)-ਨਿਹੰਗ ਸਿੰਘ ਜਥੇਬੰਦੀਆਂ ਦੀ ਸੰਸਥਾ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਅਤੇ ਸਮੂਹ ਨਿਹੰਗ ਸਿੰਘ ਦਲ ਪੰਥ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਲਈ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਗਏ ਹਨ | ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ ਨੇ ਦੱਸਿਆ ਕਿ ਪੁਰਾਤਨ ਰਵਾਇਤ ਮੁਤਾਬਿਕ ਆਖੰਡ ਪਾਠ ਸਾਹਿਬ 3 ਨਵੰਬਰ ਨੂੰ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਜਥੇ. ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ੁਰੂ ਹੋਣਗੇ, ਜਿਨ੍ਹਾਂ ਦੇ ਭੋਗ 5 ਨਵੰਬਰ ਨੂੰ ਪਾਏ ਜਾਣਗੇ ਤੇ ਬਾਕੀ ਛਾਉਣੀਆਂ ਵਿਖੇ ਵੀ ਇਸੇ ਦਿਨ ਹੀ ਧਾਰਮਿਕ ਸਮਾਗਮ ਹੋਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਰਾਗੀ ਢਾਡੀ ਜਥੇ ਤੇ ਸਿੱਖ ਵਿਦਵਾਨ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ ਤੇ 6 ਨਵੰਬਰ ਨੂੰ ਇਸੇ ਸਥਾਨ ਤੋਂ ਜਥੇ. ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਮਹੱਲਾ ਕੱਢਿਆ ਜਾਵੇਗਾ | ਇਸ ਮੌਕੇ ਬਾਬਾ ਜੋਗਾ ਸਿੰਘ ਮੁਖੀ ਮਿਸਲ ਬਾਬਾ ਦੀਪ ਸਿੰਘ ਜੀ ਸ਼ਹੀਦ ਬਾਬਾ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਜੀ ਤਰਨਾ ਦਲ ਸੁਰਸਿੰਘ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ ਆਦਿ ਵੀ ਇਸ ਅਸਥਾਨ 'ਤੇ ਪਹੁੰਚਣਗੇ |

Ad Position 22
No active advertisement
ਪਿਛਲੀ ਖ਼ਬਰ ਪਿਸ਼ਾਵਰ ਦੀ ਪੁਲਿਸ ਲਾਈਨ 'ਚ ਧਮਾਕਾ-ਇਕ ਮੌਤ ਅਗਲੀ ਖ਼ਬਰ ਹਾਈ ਕੋਰਟ ਵਲੋਂ ਮਹਿਮਦਪੁਰ ਮੰਡੀ ਵਿਖੇ ਉਸਾਰੀ ਗਤੀਵਿਧੀਆਂ 'ਤੇ ਅੰਤਰਿਮ ਰੋਕ
Ad Position 24