10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਧਾਰਮਿਕ ਸਮਾਗਮ ਸਮਾਪਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025

ਬਾਬਾ ਗੁਰਬਖ਼ਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਬੱਧਨੀ ਕਲਾਂ (ਮੋਗਾ), 2 ਨਵੰਬਰ (ਸੰਜੀਵ ਕੋਛੜ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਪੰਜ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਬਾਬਾ ਜ਼ੋਰਾ ਸਿੰਘ ਵਲੋਂ ਸਿੱਖੀ ਅਤੇ ਧਰਮ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਉੱਦਮ ਅਤੇ ਅੰਮਿ੍ਤ ਸੰਚਾਰ ਕਰਵਾ ਕੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਾਉਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਜਗ੍ਹਾ ਸਾਰਾ ਦਿਨ ਭਗਤੀ ਅਤੇ ਪਾਠ ਹੰੁਦਾ ਹੈ ਉਸ ਸਥਾਨ 'ਤੇ ਆ ਕੇ ਸਭ ਦੁੱਖ ਦੂਰ ਹੋ ਜਾਂਦੇ ਹਨ | ਸਮਾਗਮ ਦੌਰਾਨ ਅੰਮਿ੍ਤਸਰ, ਨਾਨਕਸਰ ਤੋਂ ਇਲਾਵਾ ਹੋਰ ਸਥਾਨਾਂ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਕਥਾ ਕੀਰਤਨ ਰਾਹੀਂ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਕੋਹਾਂ ਦੂਰ ਰਹਿਣ, ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਦੀ ਅਪੀਲ ਕਰਦਿਆਂ ਬਾਬਾ ਜ਼ੋਰਾ ਸਿੰਘ ਵਲੋਂ ਕੀਤੇ ਜਾ ਰਹੇ ਉਪਰਾਲੇ ਸੰਬੰਧੀ ਚਾਨਣਾ ਪਾਇਆ | ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ, ਬਾਬਾ ਜਗਤਾਰ ਸਿੰਘ ਨੇ ਜਿਥੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉਥੇ ਹੀ ਠਾਠ ਦੇ ਹਜ਼ੂਰੀ ਰਾਗੀ ਸਤਪਾਲ ਸਿੰਘ ਦੇ ਕੀਰਤਨੀ ਜਥੇ ਤੋਂ ਇਲਾਵਾ ਹੋਰ ਕੀਰਤਨੀ ਰਾਗੀ, ਢਾਡੀ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਸੰਬੰਧ 'ਚ ਰੱਖੇ ਗਏ 192 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਬਾਬਾ ਗੁਰਬਖ਼ਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੋਂ ਸੇਧ ਲੈਣ ਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਲਈ ਆਖਿਆ | ਸਟੇਜ ਦੀ ਭੂਮਿਕਾ ਭਾਈ ਸਤਪਾਲ ਸਿੰਘ ਨੇ ਬਾਖ਼ੂਬੀ ਨਿਭਾਉਂਦਿਆਂ ਪਹੁੰਚੀਆਂ ਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਤੇ ਬਾਬਾ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਗਿਆਨੀ ਕੇਵਲ ਸਿੰਘ, ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ, ਗੁਰਸੇਵਕ ਸਿੰਘ ਉੱਭੀ, ਕੁਲਦੀਪ ਸਿੰਘ ਕੈਨੇਡਾ, ਰਣਜੀਤ ਸਿੰਘ ਕੈਨੇਡਾ, ਚਰਨ ਸਿੰਘ ਕੈਨੇਡਾ, ਭੁਪਿੰਦਰ ਸਿੰਘ ਮੋਗਾ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਸੁਖਪਾਲ ਸਿੰਘ ਭਨੋਹੜ, ਮੇਜਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਟਿੱਕਾ, ਮਨਜਿੰਦਰ ਸਿੰਘ ਰਾਜਗੜ੍ਹ, ਹਰਦੇਵ ਸਿੰਘ ਮਾਣਕੀ, ਨਿਰਮਲ ਸਿੰਘ ਖੰਨਾ, ਦਵਿੰਦਰ ਸਿੰਘ ਲਾਲੀ ਕੈਨੇਡਾ, ਮੁਖ਼ਤਿਆਰ ਸਿੰਘ ਵਿਰਦੀ, ਹਰਜੀਤ ਸਿੰਘ ਅੰਮਿ੍ਤਸਰ, ਜਰਨੈਲ ਸਿੰਘ ਜੱਜ, ਅਮਨਦੀਪ ਸਿੰਘ ਦੀਪ, ਗੁਰਜੀਤ ਸਿੰਘ ਕਾਲਾ, ਸੋਹਣ ਸਿੰਘ ਮਾਣਕੀ, ਇਕਬਾਲ ਸਿੰਘ ਹੀਰਾ, ਦਰਸ਼ਨ ਸਿੰਘ ਮੋਗਾ, ਸਤਿੰਦਰ ਸਿੰਘ ਮੋਗਾ ਆਦਿ ਤੋਂ ਇਲਾਵਾ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੂੰ ਦੋਵਾਂ ਮੋਰਚਿਆਂ 'ਤੇ ਉਲਝਾ ਕੇ ਰੱਖ ਰਿਹੈ ਭਾਰਤ-ਖ਼ਵਾਜਾ ਆਸਿਫ਼ ਅਗਲੀ ਖ਼ਬਰ ਪਿਸ਼ਾਵਰ ਦੀ ਪੁਲਿਸ ਲਾਈਨ 'ਚ ਧਮਾਕਾ-ਇਕ ਮੌਤ
Ad Position 24