10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਲਾਈਟ ਐਂਡ ਸਾਊਾਡ ਸ਼ੋਅ ਦੀ 4 ਤੋਂ ਹੋਵੇਗੀ ਸ਼ੁਰੂਆਤ- ਸੌਂਦ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਚੰਡੀਗੜ੍ਹ, 2 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ-ਭਾਵਨਾ ਨਾਲ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ 4 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਲਾਈਟ ਐਂਡ ਸਾਊਾਡ ਸ਼ੋਅ ਸ਼ੁਰੂ ਹੋਣ ਜਾ ਰਹੇ ਹਨ | ਸੌਂਦ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 6 ਵਜੇ ਤੋਂ ਪਠਾਨਕੋਟ ਦੇ ਲਮੀਨੀ ਸਟੇਡੀਅਮ, ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਟਿਆਲਾ ਦੇ ਪੋਲੋ ਗਰਾਊਾਡ ਅਤੇ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਦੀ ਸ਼ੁਰੂਆਤ ਹੋਵੇਗੀ | ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਾਡ ਸ਼ੋਅ 20 ਨਵੰਬਰ ਤੱਕ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਅਫ਼ਗਾਨਾਂ ਦੀ ਵਫ਼ਾਦਾਰੀ ਦੀਆਂ ਮਿਸਾਲਾਂ ਦੇਣ ਵਾਲਾ ਪਾਕਿ ਹੁਣ ਉਨ੍ਹਾਂ ਨੂੰ ਦੱਸ ਰਿਹਾ 'ਅਹਿਸਾਨ ਫ਼ਰਾਮੋਸ਼' ਅਗਲੀ ਖ਼ਬਰ ਪਾਕਿ ਨੂੰ ਦੋਵਾਂ ਮੋਰਚਿਆਂ 'ਤੇ ਉਲਝਾ ਕੇ ਰੱਖ ਰਿਹੈ ਭਾਰਤ-ਖ਼ਵਾਜਾ ਆਸਿਫ਼
Ad Position 24