10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਾਵਰਕਾਮ ਦੀਆਂ ਜਾਇਦਾਦਾਂ ਵੇਚਣ ਦੇ ਵਿਰੋਧ 'ਚ ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025

ਲੁਧਿਆਣਾ, 2 ਨਵੰਬਰ (ਜਤਿੰਦਰ ਭੰਬੀ)-ਪਾਵਰਕਾਮ ਦੀਆਂ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿਚ ਸੈਂਕੜੇ ਏਕੜ ਮਹਿੰਗੀਆਂ ਜਾਇਦਾਦਾਂ ਵੇਚਣ ਦੀਆਂ ਤਜਵੀਜ਼ਾਂ ਦੇ ਵਿਰੋਧ ਵਿਚ ਬਿਜਲੀ ਮੰਤਰੀ ਖ਼ਿਲਾਫ਼ ਆਰਤੀ ਚੌਕ ਲੁਧਿਆਣਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਦੌਰਾਨ ਮੁਲਾਜ਼ਮਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਆਪਣੀਆਂ ਰਾਜਸੀ ਲੋੜਾਂ ਦੀ ਪੂਰਤੀ ਲਈ ਜਾਇਦਾਦਾਂ ਵੇਚਣ ਦੀ ਘਟੀਆ ਵਿਉਂਤਬੰਦੀ ਕਰ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਦੇ ਤਜਵੀਜ਼ ਖਰੜੇ ਵਿਰੁੱਧ ਅਦਾਰੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਸੰਗਠਨਾਂ ਦੇ ਸੂਬਾ ਪੱਧਰੀ ਸੱਦੇ 'ਤੇ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਡਟਵੀਂ ਹਮਾਇਤ 'ਤੇ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਬਿਜਲੀ ਮੰਤਰੀ ਦੀ ਰਿਹਾਇਸ਼ ਵੱਲ ਰੋਹ ਭਰਪੂਰ ਰੋਸ ਮਾਰਚ ਕੀਤਾ। ਉਨ੍ਹਾਂ ਕਿਹਾ ਕਿ ਪੂੰਜੀਪਤੀਆਂ ਦੇ ਦਬਾਅ ਹੇਠ ਕੇਂਦਰ ਸਰਕਾਰ ਇਸ ਸੋਧ ਬਿੱਲ ਦਾ ਖਰੜਾ ਪਾਸ ਕਰਕੇ ਬਿਜਲੀ ਅਦਾਰਿਆਂ ਦਾ ਸਿੱਧਾ ਕੰਟਰੋਲ ਆਪਣੇ ਹੱਥ ਲੈਣਾ ਚਾਹੁੰਦੀ ਹੈ। ਸਰਕਾਰ ਦੀ ਇਸ ਨੀਤੀ ਨਾਲ ਮੁਲਾਜ਼ਮਾਂ ਦੀਆਂ ਨੌਕਰੀਆਂ ਖਤਰੇ ਵਿਚ ਆ ਜਾਣਗੀਆਂ ਅਤੇ ਸਾਰੀ ਨਵੀਂ ਭਰਤੀ ਆਊਟਸੋਰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਮੌਕੇ ਸਰਬਜੀਤ ਸਿੰਘ ਭਾਣਾ, ਗੁਰਭੇਜ ਸਿੰਘ ਢਿੱਲੋਂ, ਸੁਰਿੰਦਰਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ, ਰਵੇਲ ਸਿੰਘ ਸਹਾਏਪੁਰ, ਦਵਿੰਦਰ ਸਿੰਘ ਪਿਸੋਰ, ਰਣਜੀਤ ਸਿੰਘ ਢਿੱਲੋਂ, ਜਸਬੀਰ ਸਿੰਘ ਆਂਡਲੂ, ਦਲੀਪ ਕੁਮਾਰ, ਰਾਧੇਸ਼ਿਆਮ, ਬਾਬਾ ਅਮਰਜੀਤ ਸਿੰਘ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ, ਦਲੀਪ ਕੁਮਾਰ, ਗੁਰਪਿਆਰ ਸਿੰਘ, ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਸੁਦਾਗਰ ਸਿੰਘ, ਕਿਸਾਨ ਮਜ਼ਦੂਰ ਮੋਰਚਾ ਦੇ ਬਲਦੇਵ ਸਿੰਘ ਜੀਰਾ, ਦਿਲਬਾਗ ਸਿੰਘ ਗਿੱਲ, ਕੁੱਲ ਹਿੰਦ ਕਿਸਾਨ ਸਭਾ 1936 ਦੇ ਸੂਬਾ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ, ਗੁਰਦੀਪ ਸਿੰਘ ਰਾਮਪੁਰਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਜਗਦੇਵ ਸਿੰਘ ਲਲਤੋਂ ਸਕੱਤਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਰਮਿੰਦਰ ਸਿੰਘ ਪਟਿਆਲਾ ਕਿਰਤੀ ਕਿਸਾਨ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਦੇ ਸੂਬਾ ਆਗੂ ਜਗਦੀਸ਼ ਸਿੰਘ ਚਾਹਲ, ਰਣਜੀਤ ਸਿੰਘ ਰਾਣਵਾਂ ਸੂਬਾ ਪ੍ਰਧਾਨ ਪਸਸਫ ਅਤੇ ਕਨਵੀਨਰ ਸਾਂਝਾ ਫਰੰਟ ਪੰਜਾਬ, ਦੇਵਰਾਜ ਸੂਬਾ ਆਗੂ ਪੈਨਸ਼ਨਰ ਐਸੋਸੀਏਸ਼ਨ, ਜਮਹੂਰੀ ਕਿਸਾਨ ਸਭਾ ਦੇ ਗੁਰਮੇਲ ਸਿੰਘ ਰੂਮੀ, ਡਾ. ਗੁਲਜ਼ਾਰ ਸਿੰਘ ਪੰਧੇਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਅਮਰੀਕ ਸਿੰਘ ਹਲਵਾਰਾ ਬੀ.ਕੇ.ਯੂ. ਸਿੱਧੂਪੁਰ, ਹਰਭਜਨ ਸਿੰਘ ਸਾਬਕਾ ਆਗੂ ਜੁਆਇੰਟ ਫੋਰਮ ਨੇ ਵੀ ਰੋਸ ਧਰਨੇ ਨੂੰ ਸੰਬੋਧਨ ਕੀਤਾ।
ਤਰਨਤਾਰਨ 'ਚ 9 ਨੂੰ ਰੋਸ ਮਾਰਚ ਦੀ ਚਿਤਾਵਨੀ
ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਫ਼ੈਸਲਾ ਕੀਤਾ ਕਿ ਅਗਲੇ ਸੰਘਰਸ਼ ਵਜੋਂ 9 ਨਵੰਬਰ ਨੂੰ ਹਲਕਾ ਤਰਨਤਾਰਨ, ਜਿਥੇ ਜ਼ਿਮਨੀ ਚੋਣ ਹੋ ਰਹੀ ਹੈ, ਵਿਖੇ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ। ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਜਾਇਦਾਦਾਂ ਵੇਚਣ ਅਤੇ ਬਿਜਲੀ ਬਿੱਲ ਦੇ ਖਰੜੇ ਦੀ ਤਜਵੀਜ਼ ਰੱਦ ਨਾ ਕੀਤੀ ਤਾਂ ਪੰਜਾਬ ਦੀਆਂ ਸਮੁੱਚੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਅੱਜ ਦੇ ਝੰਡਾ ਮਾਰਚ 'ਚ ਬਿਜਲੀ ਮੰਤਰੀ ਦੀ ਰਿਹਾਇਸ਼ 'ਤੇ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਪੱਛਮੀ ਯਾਸ਼ੂ ਬਾਂਸਲ ਵਲੋਂ ਮੰਗ ਪੱਤਰ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਪੰਚਾਇਤ ਮੱਲਾਂਵਾਲਾ ਵਲੋਂ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅਫ਼ਗਾਨਾਂ ਦੀ ਵਫ਼ਾਦਾਰੀ ਦੀਆਂ ਮਿਸਾਲਾਂ ਦੇਣ ਵਾਲਾ ਪਾਕਿ ਹੁਣ ਉਨ੍ਹਾਂ ਨੂੰ ਦੱਸ ਰਿਹਾ 'ਅਹਿਸਾਨ ਫ਼ਰਾਮੋਸ਼'
Ad Position 24