ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਦੀ ਰਬੜ ਦੀ ਮੋਹਰ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿੱਧੇ ਤੌਰ 'ਤੇ ਪੰਜਾਬੀਆਂ ਦੇ ਹੱਕਾਂ 'ਤੇ ਹਮਲਾ ਹੈ, ਇਸ ਨਾਲ ਸੂਬੇ ਦੀ ਵਿਰਾਸਤੀ ਪਛਾਣ ਕਮਜ਼ੋਰ ਹੋਵੇਗੀ। ਇਹ ਫ਼ੈਸਲਾ ਸੰਘੀਵਾਦੀ ਸੰਵਿਧਾਨ ਭਾਵਨਾਵਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਜੇ ਸਰਕਾਰ ਇਸ ਨੋਟੀਫ਼ਿਕੇਸ਼ਨ ਨੂੰ ਰੱਦ ਨਹੀਂ ਕਰਦੀ ਤਾਂ ਇਸ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸੰਘਰਸ਼ ਵਿੱਢੇਗੀ। ਉਨ੍ਹਾਂ ਕਿਹਾ ਕਿ ਅਸੀਂ 4 ਨਵੰਬਰ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਹਾਂ।
ਯੂਨੀਵਰਸਿਟੀ ਸੈਨੇਟ ਭੰਗ ਕਰਨਾ ਕੇਂਦਰ ਦੀ ਪੰਜਾਬੀਆਂ ਨਾਲ ਧੱਕੇਸ਼ਾਹੀ-ਲੱਖੋਵਾਲ
ਅਜੀਤ ਡੈਸਕ
03-11-2025