29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ਼ਹੀਦੀ ਸ਼ਤਾਬਦੀ ਸੰਬੰਧੀ ਵਿਦਿਆਰਥੀਆਂ ਲਈ 15 ਦਿਨਾਂ ਵਿੱਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ-ਬੈਂਸ <br/>

Ad Position 21
No active advertisement
ਅਜੀਤ ਡੈਸਕ 04-11-2025

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਅੱਜ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ 4 ਨਵੰਬਰ ਨੂੰ ਸੂਬੇ ਭਰ 'ਚ ਸ਼ੁਰੂ ਹੋਣਗੇ | ਉਨ੍ਹਾਂ ਦੱਸਿਆ ਕਿ 10 ਨਵੰਬਰ ਤੋਂ ਪੰਜਾਬ ਦੇ ਸਾਰੇ ਸਕੂਲਾਂ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ 15-ਦਿਨਾਂ ਦਾ ਲਾਜ਼ਮੀ ਵਿਦਿਅਕ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ | ਸਾਰੇ ਜ਼ਿਲਿ੍ਹਆਂ ਵਿਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਗਿਆ 45 ਮਿੰਟ ਦਾ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾਵੇਗਾ ਅਤੇ ਇਹ ਸ਼ੋਅ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫ਼ਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਤੋਂ ਸ਼ੁਰੂ ਹੋਵੇਗਾ | ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਜਾਏ ਜਾਣ ਵਾਲੇ ਚਾਰ ਨਗਰ ਕੀਰਤਨਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਕ ਨਗਰ ਕੀਰਤਨ 19 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਤੋਂ ਸਜਾਇਆ ਜਾਵੇਗਾ ਜਦੋਂਕਿ ਬਾਕੀ ਤਿੰਨ ਨਗਰ ਕੀਰਤਨ ਫਰੀਦਕੋਟ, ਬਠਿੰਡਾ ਅਤੇ ਗੁਰਦਾਸਪੁਰ ਤੋਂ ਸਜਾਏ ਜਾਣਗੇ | ਚਾਰੇ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ | ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਵਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ | ਦਿਨ ਦੀ ਸਮਾਪਤੀ 'ਸ਼ਹਾਦਤ ਦੀ ਲੋਅ' ਨਾਲ ਹੋਵੇਗੀ, ਜਿਸ ਤਹਿਤ ਮਸ਼ਾਲਾਂ ਜਗਾ ਕੇ ਪਵਿੱਤਰ ਸ਼ਹਿਰ ਨੂੰ ਰੌਸ਼ਨ ਕੀਤਾ ਜਾਵੇਗਾ | 24 ਨਵੰਬਰ ਨੂੰ ਨਗਰ ਕੀਰਤਨ 'ਸੀਸ ਭੇਟ' ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ | ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮਾਂ 'ਚ ਦੁਨੀਆ ਭਰ 'ਚੋਂ ਲਗਭਗ 1 ਕਰੋੜ ਸੰਗਤ ਦੇ ਆਉਣ ਦੀ ਉਮੀਦ ਹੈ, ਜਿਸ ਵਾਸਤੇ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ | ਪੰਜਾਬ ਸਰਕਾਰ 19 ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸੰਗਤ ਦੇ ਠਹਿਰਨ ਲਈ ਤਿੰਨ ਵੱਡੀਆਂ 'ਟੈਂਟ ਸਿਟੀਜ਼' ਸਥਾਪਤ ਕਰ ਰਹੀ ਹੈ | ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸਾਰੇ ਪ੍ਰਮੁੱਖ ਰਸਤਿਆਂ ਉਤੇ 106 ਏਕੜ ਤੋਂ ਵੱਧ ਰਕਬੇ ਵਿੱਚ ਪਾਰਕਿੰਗ ਬਣਾਈ ਜਾ ਰਹੀ ਹੈ | 500 ਈ-ਰਿਕਸ਼ਾ ਅਤੇ 100 ਮਿੰਨੀ-ਬੱਸਾਂ ਪਵਿੱਤਰ ਸ਼ਹਿਰ ਦੇ ਅੰਦਰ ਚੱਲਣਗੀਆਂ, ਜਿਸ ਵਿੱਚ ਸੰਗਤਾਂ ਲਈ ਮੁਫਤ ਸਫਰ ਦੀ ਸਹੂਲਤ ਹੋਵੇਗੀ | ਇਸ ਤੋਂ ਇਲਾਵਾ 23 ਤੋਂ 25 ਨਵੰਬਰ ਤੱਕ ਪੰਜਾਬ ਦੀ ਹਰ ਤਹਿਸੀਲ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਮੁਫਤ ਬੱਸ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਜਾਰੀ <br/> ਅਗਲੀ ਖ਼ਬਰ ਕਰਮਚਾਰੀਆਂ ਨੂੰ ਵਾਰ-ਵਾਰ ਅਦਾਲਤ ਜਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ-ਹਾਈ ਕੋਰਟ <br/>
Ad Position 24