29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਯੂਨੀਵਰਸਿਟੀ ਦੀ ਸੈਨੇਟ/ਸਿੰਡੀਕੇਟ ਨੂੰ ਖ਼ਤਮ ਕਰਨਾ ਮੰਦਭਾਗਾ-ਕੰਗ

Ad Position 21
No active advertisement
ਅਜੀਤ ਡੈਸਕ 04-11-2025

ਖਰੜ, 3 ਨਵੰਬਰ (ਜੰਡਪੁਰੀ)-ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ ਪੰਜਾਬ ਅਤੇ ਸਾਬਕਾ ਮੈਂਬਰ ਸੈਨੇਟ ਸਿੰਡੀਕੇਟ ਪੰਜਾਬ ਯੂਨੀਵਰਸਿਟੀ ਨੇ ਕਿਹਾ ਕਿ ਐਨ. ਡੀ. ਏ. ਦੀ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ/ਸਿੰਡੀਕੇਟ ਨੂੰ ਖ਼ਤਮ ਕਰਨਾ ਲੋਕਤੰਤਰਿਕ ਢਾਂਚੇ, ਕਦਰਾਂ-ਕੀਮਤਾਂ ਅਤੇ ਅਸੂਲਾਂ ਦੇ ਖ਼ਿਲਾਫ਼ ਹੀ ਨਹੀਂ, ਸਗੋਂ ਇਹ ਇਕ ਤਰਫ਼ਾ ਫ਼ੈਸਲਾ ਸ਼ਰ੍ਹੇਆਮ ਤਾਨਾਸ਼ਾਹੀ ਅਤੇ ਬਹੁਤ ਮੰਦਭਾਗਾ ਹੈ | ਅੱਜ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਹੋਏ ਸਮੁੱਚੇ
ਪ੍ਰੋਫੈਸਰ, ਅਧਿਆਪਕ, ਵਿਦਿਆਰਥੀ ਅਤੇ ਸਿੱਖਿਆ ਜਗਤ ਇਸ ਦੀ ਪੁਰਜ਼ੋਰ ਨਿਖੇਧੀ ਕਰ ਰਿਹਾ ਹੈ | ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਨੂੰ ਅਪੀਲ ਕਰਦੇ ਹਨ ਕਿ ਪੰਜਾਬ, ਪੰਜਾਬ ਯੂਨੀਵਰਸਿਟੀ ਅਤੇ ਲੋਕ-ਹਿੱਤ 'ਚ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਦੇ ਟੀਕੇ ਨਾਲ ਦੋ ਨੌਜਵਾਨਾਂ ਦੀ ਮੌਤ <br/> ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਜਾਰੀ <br/>
Ad Position 24