29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੈਨੇਟ ਭੰਗ ਕਰਨਾ ਗੈਰ ਜਮਹੂਰੀ ਕਦਮ-ਚੰਦੂਮਾਜਰਾ <br/>

Ad Position 21
No active advertisement
ਅਜੀਤ ਡੈਸਕ 04-11-2025

ਚੰਡੀਗੜ੍ਹ, 3 ਨਵੰਬਰ (ਮਾਰਕੰਡਾ)-ਅੱਜ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਯੂਨੀਵਰਸਿਟੀ ਵਿਖੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਆਖਿਆ ਕਿ ਪੰਜਾਬ ਦਿਵਸ ਵਾਲੇ ਦਿਨ ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ ਯੂਨੀਵਰਸਿਟੀ ਦੇ ਲੋਕਤੰਤਰੀ ਅਤੇ ਖ਼ੁਦਮੁਖ਼ਤਿਆਰੀ ਢਾਂਚੇ ਨੂੰ ਢਾਹ ਲਗਾਉਣ ਵਾਲਾ ਫ਼ੈਸਲਾ ਹੈ | ਕੇਂਦਰ ਵਲੋਂ ਜਾਰੀ ਕੀਤਾ ਇਹ ਫ਼ੈਸਲਾ ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿਚ ਸਿੱਧਾ ਦਖਲ ਹੈ | ਸਰਕਾਰ ਨੇ ਸਿੰਡੀਕੇਟ ਅਤੇ ਸੈਨੇਟ ਵਿਚ ਕੀਤਾ ਇਹ ਬਦਲਾਅ ਯੂਨੀਵਰਸਿਟੀ ਵਿਚ ਕੇਂਦਰ ਦੀ ਸਿੱਧੀ ਦਖ਼ਲਅੰਦਾਜ਼ੀ ਦਾ ਰਾਹ ਪੱਧਰਾ ਕਰਨ ਵਾਲਾ ਫ਼ੈਸਲਾ ਹੈ | ਅਖੀਰ 'ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਬਾਰੇ ਜਾਰੀ ਕੀਤਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕਰੇ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਨਵੇਂ ਵਿਦਿਆਰਥੀਆਂ ਤੋਂ ਹਲਫ਼ਨਾਮਾ, ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ-ਯੂਨੀਵਰਸਿਟੀ ਦੇ ਗੇਟ ਨੰਬਰ 2 ਨੂੰ... ਅਗਲੀ ਖ਼ਬਰ ਦੇਸ਼ ਭਰ ਦੀਆਂ ਸਹਿਕਾਰੀ ਬੈਂਕਾਂ ਹਜ਼ਾਰਾਂ ਕਰੋੜ ਦੇ ਘਾਟੇ 'ਚ
Ad Position 24