29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ 'ਚ ਝੋਨੇ ਦੀ ਚੁਕਾਈ 100 ਲੱਖ ਮੀਟਰਿਕ ਟਨ ਤੋਂ ਪਾਰ <br/>

Ad Position 21
No active advertisement
ਅਜੀਤ ਡੈਸਕ 04-11-2025

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਮੰਡੀਆਂ 'ਚ 104 ਲੱਖ ਮੀਟਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਚੁਕਾਈ ਦਾ ਅੰਕੜਾ 100 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਿਆ ਹੈ | ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਅਤੇ ਚੁਕਾਈ ਨੂੰ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਜੇ ਫ਼ਸਲ ਦੀ ਆਮਦ ਦੀ ਗੱਲ ਕਰੀਏ ਤਾਂ ਮੰਡੀਆਂ ਵਿਚ 127 ਲੱਖ ਮੀਟਰਿਕ ਟਨ ਤੋਂ ਵੱਧ ਝੋਨਾ ਆ ਚੁੱਕਾ ਹੈ, ਜਿਸ ਵਿਚੋਂ 124 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਗਈ ਹੈ | ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿਚ ਕਿਸਾਨਾਂ ਦੇ ਖਾਤਿਆਂ ਵਿਚ 27000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ | ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਡੀ.ਏ.ਪੀ. ਦੀ ਕਾਲਾਬਾਜ਼ਾਰੀ ਰੋਕਣ 'ਚ ਨਾਕਾਮਯਾਬ ਸਿੱਧ ਹੋ ਰਹੀ-ਫਰਮਾਨ ਸੰਧੂ, ਸੁੱਖਾ ਵਿਰਕ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਸਾਈਕਲ ਯਾਤਰਾ 15 ਤੋਂ-ਜੀ. ਕੇ. <br/>
Ad Position 24