ਖਰੜ, 3 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਨੇੜਲੇ ਪਿੰਡ ਜੰਡਪੁਰ ਵਿਖੇ ਬੀਤੇ ਦਿਨੀਂ ਕਰਵਾਏ ਗਏ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਦੌਰਾਨ ਵੱਡੀ ਗਿਣਤੀ ਸੰਗਤਾਂ ਸਮੇਤ ਵੱਖ-ਵੱਖ ਰਾਜਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਹਾਜ਼ਰੀ ਲੁਆਈ ਗਈ | ਇਸੇ ਲੜੀ ਤਹਿਤ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਵੀ ਸਮਾਗਮ 'ਚ ਹਾਜ਼ਰੀ ਭਰਦਿਆਂ ਗੁਰਬਾਣੀ ਸਰਵਣ ਕੀਤੀ | ਉਨ੍ਹਾਂ ਕਿਹਾ ਕਿ ਇਹੋ ਜਿਹੇ ਸਮਾਗਮਾਂ ਵਿਚ ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ | ਇਸ ਮੌਕੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਯਾਦਵਿੰਦਰਾ ਸਿੰਘ ਬੰਨੀ ਕੰਗ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |
ਭਾਈ ਢੱਡਰੀਆਂ ਵਾਲਿਆਂ ਵਲੋਂ ਬੰਨੀ ਕੰਗ ਦਾ ਸਨਮਾਨ <br/>
ਅਜੀਤ ਡੈਸਕ
04-11-2025