06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਿਦਿਆਰਥੀਆਂ ਤੋਂ ਹਲਫ਼ਨਾਮੇ ਮੰਗਣਾ ਗੈਰ-ਜਮਹੂਰੀ ਤੇ ਉਨ੍ਹਾਂ ਦੇ ਗਲਾ ਘੁੱਟਣ ਦੇ ਬਰਾਬਰ-ਦੀਪੇਂਦਰ ਹੁੱਡਾ <br/>

Ad Position 21
No active advertisement
ਅਜੀਤ ਡੈਸਕ 04-11-2025

ਚੰਡੀਗੜ੍ਹ, 3 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਵਿਚ ਹਲਫ਼ਨਾਮੇ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਵਿਰੁੱਧ ਚੱਲ ਰਹੇ ਧਰਨੇ ਵਿਚ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਜਨਰਲ ਸਕੱਤਰ ਅਭਿਸ਼ੇਕ ਡਾਗਰ ਦੁਆਰਾ ਭੁੱਖ ਹੜਤਾਲ ਜਾਰੀ ਹੈ ਜਿਸ ਨੂੰ ਅੱਜ 6ਵਾਂ ਦਿਨ ਹੋ ਗਿਆ | ਜਿਸ ਦਾ ਸਮਰਥਨ ਕਰਨ ਲਈ ਹਰਿਆਣਾ ਤੋਂ ਸੰਸਦ ਮੈਂਬਰ ਦੀਪੇਂਦਰ ਹੁੱਡਾ ਪੁੱਜੇ | ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਮੰਗਾਂ ਪ੍ਰਤੀ ਆਪਣਾ ਪੂਰਾ ਸਮਰਥਨ ਪ੍ਰਗਟ ਕੀਤਾ | ਦੀਪੇਂਦਰ ਹੁੱਡਾ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਜਾਇਜ਼ ਹਨ | ਵਿਦਿਆਰਥੀਆਂ ਤੋਂ ਹਲਫ਼ਨਾਮੇ ਮੰਗਣਾ ਗੈਰ-ਲੋਕਤੰਤਰੀ ਹੈ ਅਤੇ ਉਨ੍ਹਾਂ ਦਾ ਗਲਾ ਘੁੱਟਣ ਦੇ ਬਰਾਬਰ ਹੈ | ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਰੇਣੂ ਵਿਗ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਨਾਲ ਗੱਲਬਾਤ ਰਾਹੀਂ ਇਸ ਮੁੱਦੇ ਨੂੰ ਹੱਲ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜਬਰ ਜਨਾਹ ਦੀ ਪੀੜਤ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ <br/> ਅਗਲੀ ਖ਼ਬਰ ਤੇਲੰਗਾਨਾ 'ਚ ਸੜਕ ਹਾਦਸੇ ਦੌਰਾਨ 19 ਮÏਤਾਂ <br/>
Ad Position 24
No active advertisement