ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਦੇ ਰਾਜਪਾਲ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ

Ad Position 21
No active advertisement
ਅਜੀਤ ਡੈਸਕ 05-11-2025

ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨਾ ਸਿਰਫ਼ ਸਿੱਖਾਂ ਦੇ ਪਹਿਲੇ ਗੁਰੂ ਸਨ, ਸਗੋਂ ਸਮੁੱਚੇ ਵਿਸ਼ਵ ਦੇ 'ਗੁਰੂ' ਵੀ ਸਨ | ਉਹ ਸਾਰੀ ਮਨੁੱਖਤਾ ਦੀ ਭਲਾਈ ਲਈ ਚਿੰਤਿਤ ਸਨ ਅਤੇ ਉਨ੍ਹਾਂ ਨੇ ਸਾਰੇ ਧਰਮਾਂ ਤੇ ਜਾਤਾਂ ਨੂੰ ਬਰਾਬਰ ਮੰਨਿਆ | ਗੁਰੂ ਨਾਨਕ ਦੇਵ ਜੀ ਨੇ ਅÏਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਸਤਿਕਾਰ 'ਤੇ ਵੀ ਜ਼ੋਰ ਦਿੱਤਾ | ਗੁਰੂ ਨਾਨਕ ਦੇਵ ਜੀ ਵਲੋਂ ਦਿੱਤੀਆਂ ਗਈਆਂ ਸਭ ਤੋਂ ਪ੍ਰਸਿੱਧ ਸਿੱਖਿਆਵਾਂ ਵਿਚ ਦੱਸਿਆ ਗਿਆ ਹੈ ਕਿ ਪ੍ਰਮਾਤਮਾ ਸਿਰਫ਼ ਇਕ ਹੈ ਅਤੇ ਹਰੇਕ ਮਨੁੱਖ ਬਿਨਾਂ ਕਿਸੇ ਰਸਮਾਂ ਜਾਂ ਪੁਜਾਰੀਆਂ ਦੇ ਪ੍ਰਮਾਤਮਾ ਤੱਕ ਸਿੱਧੀ ਪਹੁੰਚ ਕਰ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਹਲਫ਼ਨਾਮਾ ਵਾਪਸ ਲੈਣ ਵਾਲੇ ਨੋਟੀਫ਼ਿਕੇਸ਼ਨ 'ਤੇ ਦਸਤਖ਼ਤ ਨਾ ਕਰਨ ਵਾਲੇ ਰਜਿਸਟਰਾਰ ਦੇ ਦਫ਼ਤਰ ਅੱਗੇ ਧਰਨਾ <br/> ਅਗਲੀ ਖ਼ਬਰ ਪਿੱਕਅਪ ਗੱਡੀ ਦੇ ਚਾਲਕ ਵਲੋਂ ਰੋਡਵੇਜ਼ ਬੱਸ ਚਾਲਕ 'ਤੇ ਹਮਲਾ, ਮੌਤ
Ad Position 24
No active advertisement