ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਚੰਨੀ ਨੇ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਦਾ ਹਾਲ-ਚਾਲ ਜਾਣਿਆ

Ad Position 21
No active advertisement
ਅਜੀਤ ਡੈਸਕ 05-11-2025

ਚੰਡੀਗੜ੍ਹ, 4 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ 'ਚ ਹਲਫ਼ਨਾਮੇ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਵਿਰੁੱਧ ਚੱਲ ਰਹੇ ਧਰਨੇ ਵਿਚ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਜਨਰਲ ਸਕੱਤਰ ਅਭਿਸ਼ੇਕ ਡਾਗਰ ਦੁਆਰਾ ਭੁੱਖ ਹੜਤਾਲ ਜਾਰੀ ਹੈ ਜਿਸ ਦਾ ਅੱਜ 7ਵਾਂ ਦਿਨ ਹੋ ਗਿਆ | ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੀਨੀਅਰ ਮੈਂਬਰ ਚਰਨਜੀਤ ਸਿੰਘ ਚੰਨੀ ਡਾਗਰ ਦਾ ਹਾਲਚਾਲ ਪੁੱਛਣ ਲਈ ਪੁੱਜੇ |
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਚੰਨੀ ਨੇ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਇਸ ਵਿਚੋਂ ਪੰਜਾਬ ਨੂੰ ਬਾਹਰ ਕੱਢਣ ਦੇ ਰਸਤੇ ਆਪਣਾ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ 90 ਮੈਂਬਰੀ ਸੈਨੇਟ ਅਤੇ ਸਿੰਡੀਕੇਟ ਨੂੰ 59 ਸਾਲ ਪੁਰਾਣੀ ਪ੍ਰਥਾ ਨੂੰ ਇਸੇ ਤਰ੍ਹਾਂ ਦੁਬਾਰਾ ਜਾਰੀ ਕੀਤਾ ਜਾਵੇ ਅਤੇ ਲੋਕਾਂ ਦੇ ਰਾਜ ਨੂੰ ਫਿਰ ਕਾਇਮ ਕੀਤਾ ਜਾਵੇ | ਹਲਫ਼ਨਾਮੇ ਦੀ ਸ਼ਰਤ ਨੂੰ ਵਾਪਸ ਲੈ ਕੇ ਵਿਦਿਆਰਥੀ ਡਾਗਰ ਦੀ ਭੁੱਖ ਹੜਤਾਲ ਨੂੰ ਖ਼ਤਮ ਕਰਾਉਣਾ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ | ਇਹ ਲੋਕਤੰਤਰ ਦੀ ਨਰਸਰੀ ਹੈ | ਪੰਜਾਬ ਯੂਨੀਵਰਸਿਟੀ ਵਿਚੋਂ ਸਵ. ਸਾਬਕਾ ਪ੍ਰਧਾਨ ਮੰਤਰੀ ਸਰਦਾਰ ਮਨਮੋਹਨ ਸਿੰਘ, ਸਵ. ਬੀ.ਜੀ.ਪੀ ਦੀ ਆਗੂ ਸੁਸ਼ਮਾ ਸਵਰਾਜ਼ ਸਮੇਤ ਕਈ ਹੋਰ ਰਾਜਨੀਤਿਕ ਆਗੂ ਨਿਕਲੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਧਾਰਮਿਕ ਸਮਾਗਮ ਆਰੰਭ <br/> ਅਗਲੀ ਖ਼ਬਰ ਹਲਫ਼ਨਾਮਾ ਵਾਪਸ ਲੈਣ ਵਾਲੇ ਨੋਟੀਫ਼ਿਕੇਸ਼ਨ 'ਤੇ ਦਸਤਖ਼ਤ ਨਾ ਕਰਨ ਵਾਲੇ ਰਜਿਸਟਰਾਰ ਦੇ ਦਫ਼ਤਰ ਅੱਗੇ ਧਰਨਾ <br/>
Ad Position 24
No active advertisement