ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ 'ਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ

Ad Position 21
No active advertisement
ਅਜੀਤ ਡੈਸਕ 05-11-2025
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸੰਬੰਧੀ ਮਾਮਲੇ ਵਿਚ ਰਿਟਰਨਿੰਗ ਅਫ਼ਸਰ ਤਰਨਤਾਰਨ ਵਲੋਂ ਪੇਸ਼ ਰਿਪੋਰਟ ਤਸੱਲੀਯੋਗ ਨਾ ਪਾਏ ਜਾਣ 'ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ 6 ਨਵੰਬਰ ਨੂੰ ਤਲਬ ਕੀਤਾ ਹੈ | ਇਹ ਜਾਣਕਾਰੀ ਵੀ ਜ਼ਿਲ੍ਹਾ ਚੋਣ ਅਫ਼ਸਰ ਤੋਂ ਮੰਗੀ ਗਈ ਹੈ ਕਿ ਮਾਡਲ ਕੋਡ ਆਫ਼ ਕੰਡਕਟ ਦੀ ਪਾਲਣਾ ਹਿਤ ਰਾਜਾ ਵੜਿੰਗ ਨੂੰ ਜ਼ਿਲੇ੍ਹ ਦੀ ਹੱਦ ਤੋਂ ਤੜੀ ਪਾਰ ਕਿਉਂ ਨਹੀਂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸਹਾਇਕ ਰਿਟਰਨਿੰਗ ਅਫਸਰ-ਕਮ-ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਵਲੋਂ ਜੋ ਰਿਪੋਰਟ ਅੱਜ ਕਮਿਸ਼ਨ ਨੂੰ ਪੇਸ਼ ਕੀਤੀ ਗਏ ਜਵਾਬ ਤਸੱਲੀ ਬਖ਼ਸ਼ ਨਹੀਂ ਪਾਇਆ ਗਿਆ, ਜਿਸ ਕਰਕੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਤਲਬ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਮੁੱਖ ਮੰਤਰੀ ਸਮੇਤ 'ਆਪ' ਦੇ 10 ਆਗੂਆਂ ਵਲੋਂ ਦਾਇਰ ਪਟੀਸ਼ਨਾਂ 'ਤੇ ਫ਼ੈਸਲਾ ਸੁਰੱਖਿਅਤ ਅਗਲੀ ਖ਼ਬਰ ਸਕੱਤਰ ਉੱਚ ਸਿੱਖਿਆ ਨੇ ਏ.ਬੀ.ਵੀ.ਪੀ. ਵਫ਼ਦ ਦੀ ਮੰਗ 'ਤੇ ਲਿਆ ਫ਼ੈਸਲਾ <br/>
Ad Position 24
No active advertisement