ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜਥੇ: ਕੁਲਦੀਪ ਸਿੰਘ ਗੜਗੱਜ ਦਾ ਪਾਕਿ ਪਹੁੰਚਣ 'ਤੇ ਨਿੱਘਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 05-11-2025

ਅਟਾਰੀ ਸਰਹੱਦ, 4 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ 'ਚ ਸ਼ਾਮਿਲ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਮਹੇਸ਼ ਸਿੰਘ, ਇੰਦਰਜੀਤ ਸਿੰਘ, ਪਾਕਿਸਤਾਨ ਓਕਾਫ ਬੋਰਡ ਐਡੀਸ਼ਨਲ ਸਕੱਤਰ ਨਾਸਰ ਮੁਸ਼ਤਾਕ, ਫ਼ਰਾਸ਼ ਅੱਬਾਸ ਤੇ ਹੋਰ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਜਥੇ. ਗੜਗੱਜ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਯਾਤਰਾ ਸਿਰਫ ਤਿੰਨ ਦਿਨ ਦੀ ਹੋਵੇਗੀ | ਉਹ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਸ੍ਰੀ ਕਰਤਾਰਪੁਰ ਸਾਹਿਬ ਤੇ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਦਰਸ਼ਨ ਦੀਦਾਰੇ ਕਰਨ ਉਪਰੰਤ 7 ਨਵੰਬਰ ਦੀ ਸਵੇਰ ਨੂੰ ਵਤਨ ਪਰਤ ਆਉਣਗੇ | ਇਸ ਮੌਕੇ ਜਥੇਦਾਰ ਗੜਗੱਜ ਨੂੰ ਲੈਂਡ ਪੋਰਟ ਅਥਾਰਟੀ ਭਾਰਤ ਦੇ ਮੈਨੇਜਰ ਸੂਰਜ ਭਾਮ, ਬੀ.ਐੱਸ.ਐੱਫ. ਦੇ ਕਮਾਂਡਰ ਵਿਸ਼ਾਲ ਸਿੰਘ ਤੇ ਹੋਰ ਅਧਿਕਾਰੀਆਂ ਵਲੋਂ ਜੀ ਆਇਆਂ ਕਿਹਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਪ੍ਰਕਾਸ਼ ਪੁਰਬ ਸੰਬੰਧੀ ਅਖੰਡ ਪਾਠ ਆਰੰਭ <br/> ਅਗਲੀ ਖ਼ਬਰ ਸਬਜ਼ੀ ਵੇਚਣ ਵਾਲੇ ਦੀ ਨਿਕਲੀ 11 ਕਰੋੜ ਰੁਪਏ ਦੀ ਲਾਟਰੀ <br/>
Ad Position 24
No active advertisement