ਅੰਮ੍ਰਿਤਸਰ, 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਨੇ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ 'ਤੇ ਚੱਲਣ ਦੀ ਪ੍ਰੇਰਣਾ ਕੀਤੀ। ਸ: ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬ ਸਾਂਝੇ ਰਹਿਬਰ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ 'ਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ
ਅਜੀਤ ਡੈਸਕ
05-11-2025