22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਵਿਸ਼ੇਸ਼ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 05-11-2025

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਲੋਂ ਗੁਰਮਤਿ ਪ੍ਰਚਾਰ ਲਈ ਅਰੰਭੇ ਕਾਰਜਾਂ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਆਰੰਭਤਾ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਵਲੋਂ ਗਾਇਨ ਗੁਰਬਾਣੀ ਸ਼ਬਦ ਨਾਲ ਹੋਈ | ਇਸ ਸੈਮੀਨਾਰ ਵਿਚ ਪ੍ਰੋ. ਸੁਖਦਿਆਲ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰੋ. (ਡਾ:) ਦਲਜੀਤ ਸਿੰਘ ਸਾਬਕਾ ਉੁਪ ਕੁਲਪਤੀ ਰਿਆਤ ਬਾਹਰਾ ਯੂਨੀਵਰਸਿਟੀ, ਡਾ. ਅਨੁਰਾਗ ਸਿੰਘ ਉਘੇ ਵਿਦਵਾਨ ਵਲੋਂ ਖੋਜ ਭਰਪੂਰ ਪਰਚੇ ਪੜੇ ਗਏ | ਸੈਮੀਨਾਰ ਵਿਚ ਪ੍ਰੋ. ਸੁਖਦਿਆਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਬੋਲਦਿਆਂ ਸ਼ਹਾਦਤ ਵਿਚਲੇ ਫ਼ਲਸਫ਼ੇ ਨੂੰ ਬੜੇ ਡੂੰਘੀ ਇਤਿਹਾਸਿਕ ਹਵਾਲਿਆਂ ਨਾਲ ਸਮਝਾਇਆ | ਡਾ. ਅਨੁਰਾਗ ਸਿੰਘ ਨੇ ਮੌਜੂਦਾ ਸਮੇਂ 'ਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਲੈ ਕੇ ਕੁਝ ਭਰਮ-ਭੁਲੇਖੇ ਪਾਏ ਜਾਂਦੇ ਹਨ ਉਨ੍ਹਾਂ ਨੂੰ ਨਿਵਰਤ ਕਰਦਿਆਂ ਡੂੰਘੇ ਵਿਚਾਰ ਪੇਸ਼ ਕੀਤੇ | ਡਾ. ਦਲਜੀਤ ਸਿੰਘ ਹੋਰਾਂ ਨੇ ਆਪਣੇ ਖੋਜ ਭਰਪੂਰ ਪੇਪਰ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਸਮਾਗਮ ਦੀ ਸਮਾਪਤੀ 'ਤੇ ਧੰਨਵਾਦੀ ਸ਼ਬਦ ਪ੍ਰਗਟ ਕਰਦਿਆਂ ਜਵੱਦੀ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਨੇ ਕਿਹਾ ਗੁਰੂ ਸਾਹਿਬ ਜੀ ਦੀ ਸ਼ਹਾਦਤ ਇਕ ਅਲੌਕਿਕ ਵਰਤਾਰਾ ਹੈ | ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਜ਼ਰੂਰਤ ਹੈ | ਸੈਮੀਨਾਰ ਵਿਚ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਡਾ. ਜੋਗਿੰਦਰ ਸਿੰਘ ਉਘੇ ਕੀਟ ਵਿਗਿਆਨੀ, ਡਾ. ਮੇਜਰ ਸਿੰਘ ਉਘੇ ਵਿਦਵਾਨ, ਬਲਬੀਰ ਸਿੰਘ ਸੇਖੋਂ, ਜੋਗਿੰਦਰ ਸਿੰਘ ਰਿਟਾਇਰਡ ਡੀ. ਐਸ. ਪੀ., ਡਾ. ਸੁਖਦੇਵ ਸਿੰਘ, ਉਘੇ ਸਮਾਜ ਸੇਵਕ ਕੁਲਵਿੰਦਰ ਸਿੰਘ ਬੈਨੀਪਾਲ, ਭਾਈ ਮੇਜ਼ਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ, ਗੁਰਪ੍ਰੀਤ ਸਿੰਘ ਤੂਰ ਸਾਬਕਾ ਡੀ. ਆਈ.ਜੀ., ਤੇਜ ਪ੍ਰਤਾਪ ਸਿੰਘ ਸੰਧੂ, ਬਲਬੀਰ ਸਿੰਘ ਸੇਖੋਂ, ਦਲਬੀਰ ਸਿੰਘ ਮੱਕੜ, ਗੁਰਦੇਵ ਸਿੰਘ, ਨਾਇਬ ਸਿੰਘ, ਲਖਬੀਰ ਸਿੰਘ ਰਣੀਆਂ, ਪੱਤਰਕਾਰ ਪਿ੍ਤਪਾਲ ਸਿੰਘ, ਉਸਤਾਦ ਜਤਿੰਦਰ ਪਾਲ ਸਿੰਘ ਅਤੇ ਸਮੂਹ ਸਾਧ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਯੂਬਾ ਸਿਟੀ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿਚ ਸੰਗਤਾਂ ਦਾ ਰਿਕਾਰਡ ਤ... ਅਗਲੀ ਖ਼ਬਰ ਕਿਊ.ਐਸ.ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼-2026 'ਚ ਚੰਡੀਗੜ੍ਹ ਯੂਨੀਵਰਸਿਟੀ ਦੀ ਹੈਟਿ੍ਕ <br/>
Ad Position 24