08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਡਾ. ਵਿਜੇ ਸਤਬੀਰ ਸਿੰਘ ਵਲੋਂ ਮੁੱਖ ਮੰਤਰੀ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 22-11-2025
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਗੁਰਪੁਰਬ ਮੌਕੇ ਸਿੱਖ ਸ਼ਹੀਦਾਂ ਦਾ ਇਤਿਹਾਸ ਹੁਣ ਮਹਾਰਾਸ਼ਟਰ ਦੇ ਪਾਠਕ੍ਰਮ ਵਿਚ ਸ਼ਾਮਲ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵਲੋਂ ਲਿਆ ਗਿਆ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦਾ 350ਵਾਂ ਸ਼ਹੀਦੀ ਗੁਰਪੁਰਬ ਮਹਾਰਾਸ਼ਟਰ ਸਰਕਾਰ ਵਲੋਂ ਜਨਵਰੀ 2026 ਵਿਚ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਨਾਂਦੇੜ ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਇਹ ਵਿਸ਼ਾ ਮਹਾਰਾਸ਼ਟਰ ਦੇ ਪਾਠਕ੍ਰਮ ਵਿਚ ਸ਼ਾਮਿਲ ਕੀਤਾ ਜਾਵੇਗਾ | ਰਾਜ ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ਵਿਚ 'ਸਿੱਖ ਸ਼ਹੀਦੀ 1500 ਤੋਂ 1665' ਵਿਸ਼ਾ ਹੁਣ ਮਹਾਰਾਸ਼ਟਰ ਦੇ ਸਾਰੇ ਸਕੂਲ, ਕਾਲਜਾਂ ਦੇ ਨਾਲ ਹੀ ਯੂਨੀਵਰਸਿਟੀਆਂ ਵਿਚ ਵੀ ਪੜ੍ਹਾਇਆ ਜਾਵੇਗਾ | ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਅਤੇ ਉਨ੍ਹਾਂ ਦੇ ਸਲਾਹਕਾਰ ਸ: ਜਸਵੰਤ ਸਿੰਘ (ਬੌਬੀ) ਨੇ ਮਹਾਰਾਸ਼ਟਰ ਦੇ ਪਾਠਕ੍ਰਮ ਵਿਚ 'ਸਿੱਖ ਸ਼ਹੀਦੀ 1500 ਤੋਂ 1665' ਵਿਸ਼ੇ ਨੂੰ ਸ਼ਾਮਿਲ ਕਰਨ ਦੇ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ ਸਰਕਾਰ ਵਲੋਂ ਸਿੱਖ ਸ਼ਹਾਦਤ ਨੂੰ ਪਾਠਕ੍ਰਮ 'ਚ ਸ਼ਾਮਿਲ ਕਰਨ ਦਾ ਆਰਡੀਨੈਂਸ ਜਾਰੀ <br/> ਅਗਲੀ ਖ਼ਬਰ ਹਾਈ ਕੋਰਟ ਨੇ ਮਾੜੇ ਭੋਜਨ ਸੁਰੱਖਿਆ ਮਾਪਦੰਡਾਂ 'ਤੇ ਅਪਣਾਇਆ ਸਖ਼ਤ ਰੁਖ਼ <br/>
Ad Position 24