08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਹਾਰਾਸ਼ਟਰ ਸਰਕਾਰ ਵਲੋਂ ਸਿੱਖ ਸ਼ਹਾਦਤ ਨੂੰ ਪਾਠਕ੍ਰਮ 'ਚ ਸ਼ਾਮਿਲ ਕਰਨ ਦਾ ਆਰਡੀਨੈਂਸ ਜਾਰੀ <br/>

Ad Position 21
No active advertisement
ਅਜੀਤ ਡੈਸਕ 22-11-2025
ਮੁੰਬਈ, 21 ਨਵੰਬਰ (ਅਜੀਤ ਬਿਊਰੋ)-ਸਿੱਖ ਸ਼ਹਾਦਤ (1500-1765) ਨੂੰ ਸੂਬੇ ਦੇ ਪਾਠਕ੍ਰਮ 'ਚ ਸ਼ਾਮਿਲ ਕੀਤੇ ਜਾਣ ਦਾ ਆਰਡੀਨੈਂਸ ਜਾਰੀ ਹੋਣ 'ਤੇ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਪ੍ਰਧਾਨ ਸੰਤ ਸਮਾਜ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸਰਕਾਰ ਦਾ ਅਜਿਹਾ ਉਪਰਾਲਾ ਸਿੱਖ ਸੰਗਤਾਂ ਲਈ ਵੱਡੀ ਸੌਗਾਤ ਤੇ ਬਹੁਤ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਮੁੰਬਈ ਵਿਖੇ ਕਰਵਾਏ ਗਏ 350 ਸਾਲਾਂ ਸ਼ਹੀਦੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਫੜਨਵੀਸ ਨੇ ਸਿੱਖ ਭਾਈਚਾਰੇ ਲਈ ਜੋ ਐਲਾਨ ਕੀਤਾ ਸੀ, ਉਸ ਨੰੂ ਪੂਰਾ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਹੋਰ ਸਿੱਖ ਸ਼ਹੀਦਾਂ ਦੀ ਵਿਲੱਖਣ ਵਿਰਾਸਤ ਨੂੰ ਸਿੱਖਿਆ ਰਾਹੀਂ ਨਵੀਂ ਪੀੜ੍ਹੀ ਤੱਕ ਪੁੱਜਦਾ ਕਰਨ ਲਈ ਸਿੱਖ ਸ਼ਹਾਦਤ (1500-1765) ਨੂੰ ਆਪਣੇ ਪਾਠਕ੍ਰਮ 'ਚ ਸ਼ਾਮਲ ਕਰ ਲਿਆ ਗਿਆ ਹੈ ਤੇ ਹੁਣ ਇਸ ਨੂੰ ਇਕ ਅਲੱਗ 'ਤੇ ਚੋਣਵੇਂ ਵਿਸ਼ੇ ਵਜੋਂ ਮਹਾਰਾਸ਼ਟਰ ਦੇ ਸਾਰੇ ਸਕੂਲ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਪੜਾਇਆ ਜਾ ਸਕੇਗਾ | ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਉਨ੍ਹਾਂ ਵਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਗੁਰੂ ਸਾਹਿਬਾਨ ਅਤੇ ਸਿੱਖ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਸਿੱਖਿਆ ਸਿਲੇਬਸ ਦਾ ਹਿੱਸਾ ਬਣਾਉਣ ਦੀ ਜੋ ਮੰਗ ਕੀਤੀ ਗਈ ਸੀ, ਉਸ ਨੰੂ ਸਵੀਕਾਰਤਾ ਮਿਲਣ ਤੋਂ ਬਾਅਦ ਮੁੰਬਈ ਯੂਨੀਵਰਸਿਟੀ ਦੇ ਵਿਦਵਾਨਾਂ ਦੀ ਮਾਹਿਰ ਟੀਮ ਦੁਆਰਾ ਬਹੁਤ ਗੰਭੀਰਤਾ ਤੇ ਘੋਖ ਪੜਤਾਲ ਨਾਲ ਤਿਆਰ ਹੋਏ ਪੂਰਨ ਵੇਰਵੇ ਨੂੰ ਓਪਨ ਇਲੈਕਟਿਵ ਵਿਸ਼ੇ ਵਜੋਂ ਪਾਠਕ੍ਰਮ 'ਚ ਸ਼ਾਮਲ ਕੀਤਾ ਗਿਆ ਹੈ | ਇਸ ਮੌਕੇ ਸੁਪਰੀਮ ਸਿੱਖ ਕੌਂਸਲ ਦੇ ਪ੍ਰਧਾਨ ਜਸਪਾਲ ਸਿੰਘ ਸਿੱਧੂ, ਮਲਕੀਤ ਸਿੰਘ ਬੱਲ ਤੇ ਚਰਨਦੀਪ ਸਿੰਘ ਹੈਪੀ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਵਾਧੂ ਵਿਸ਼ਾ ਪ੍ਰੀਖਿਆ ਦਾ ਨਤੀਜਾ ਅੱਜ ਅਗਲੀ ਖ਼ਬਰ ਡਾ. ਵਿਜੇ ਸਤਬੀਰ ਸਿੰਘ ਵਲੋਂ ਮੁੱਖ ਮੰਤਰੀ ਦਾ ਧੰਨਵਾਦ
Ad Position 24