ਕੋਟਲੀ ਸੂਰਤ ਮੱਲ੍ਹੀ (ਬਟਾਲਾ), 21 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਆਵਾਜ਼ ਅਦਾਰਾ 'ਅਜੀਤ' ਵਲੋਂ ਹੜ੍ਹ ਦੇ ਪਾਣੀ ਦੀ ਮਾਰ ਹੇਠ ਆਏ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਕਿਸਾਨਾਂ ਨੂੰ ਰਾਹਤ ਸਮੱਗਰੀ ਡੀਜ਼ਲ ਤੇਲ ਤੇ ਯੂਰੀਆ ਖਾਦ ਮੁਹੱਈਆ ਕਰਵਾਉਣ ਲਈ ਉਪ ਦਫ਼ਤਰ ਬਟਾਲਾ ਦੀ ਟੀਮ ਵਲੋਂ ਪਿੰਡ-ਪਿੰਡ ਪਹੁੰਚ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ 7ਵੇਂ ਗੇੜ 'ਚ ਕਸਬਾ ਕੋਟਲੀ ਸੂਰਤ ਮੱਲ੍ਹੀ ਸਮੇਤ ਨੇੜਲੇ ਪਿੰਡ ਢਿਲਵਾਂ, ਨਿੱਜਰਪੁਰ ਤੇ ਪੱਤੀ ਵੜੈਚ ਦੇ ਪ੍ਰਭਾਵਿਤ ਕਿਸਾਨਾਂ ਨੂੰ 100 ਏਕੜ ਜ਼ਮੀਨ ਲਈ ਯੂਰੀਆ ਖਾਦ ਵੰਡੀ ਗਈ | ਇਸ ਤੋਂ ਪਹਿਲਾਂ ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਵੰਡਿਆ ਗਿਆ ਸੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਬੀਰ ਸਿੰਘ ਭਿੱਲਾ ਕੋਟਲੀ, ਉਘੇ ਕਾਰੋਬਾਰੀ ਤੇ ਭਾਜਪਾ ਆਗੂ ਵਿਜੇ ਕੁਮਾਰ ਸੋਨੀ, ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਸੁੱਚਾ ਸਿੰਘ ਡੇਰਾ ਪਠਾਣਾ ਤੇ ਸਰਪੰਚ ਰਣਦੀਪ ਸਿੰਘ ਨਿੱਜਰਪੁਰ, ਸਰਪੰਚ ਗਿਆਨੀ ਰਛਪਾਲ ਸਿੰਘ ਕੋਟਲੀ ਭਿੱਟੇਵੱਢ, ਸਰਪੰਚ ਲਖਵਿੰਦਰ ਸਿੰਘ ਵੜੈਚ, ਸਾਬਕਾ ਸਰਪੰਚ ਸੁਖਦੇਵ ਸਿੰਘ, ਸੂਬੇਦਾਰ ਸੁਖਵਿੰਦਰ ਸਿੰਘ, ਸੂਬੇਦਾਰ ਸਰਬਜੀਤ ਸਿੰਘ, ਹਰਜੀਤ ਸਿੰਘ ਵੜੈਚ, ਮੋਹਣ ਸਿੰਘ ਢਿਲਵਾਂ, ਜਗਰੂਪ ਸਿੰਘ, ਬਲਵਿੰਦਰ ਸਿੰਘ ਢਿਲਵਾਂ, ਹਰਪ੍ਰੀਤ ਸਿੰਘ ਕੋਟਲੀ, ਬਲਦੇਵ ਸਿੰਘ ਵੜੈਚ, ਜਸਵਿੰਦਰ ਸਿੰਘ ਸੋਨੂੰ, ਗੁਰਦੀਪ ਸਿੰਘ, ਬਲਦੇਵ ਸਿੰਘ ਨਿੱਜਰਪੁਰ, ਹਰਦੀਪ ਸਿੰਘ ਨਿੱਜਰਪੁਰ, ਦਰਸ਼ਨ ਸਿੰਘ, ਜਗਰੂਪ ਸਿੰਘ, ਪਲਵਿੰਦਰ ਸਿੰਘ ਢਿਲਵਾਂ ਸਮੇਤ ਪਿੰਡਾਂ ਦੇ ਕਿਸਾਨ ਹਾਜ਼ਰ ਸਨ |