07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਰਾਜ ਦੀਆਂ ਮੰਡੀਆਂ 'ਚੋਂ 156.61 ਲੱਖ ਮੀਟਿ੍ਕ ਟਨ ਝੋਨੇ ਦੀ ਹੋਈ ਖ਼ਰੀਦ-ਬਰਸਟ <br/>

Ad Position 21
No active advertisement
ਅਜੀਤ ਡੈਸਕ 22-11-2025
ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਉਣੀ ਖ਼ਰੀਦ ਸੀਜ਼ਨ 2025-26 ਤਹਿਤ ਝੋਨੇ ਦੇ ਖ਼ਰੀਦ ਕਾਰਜਾਂ 'ਤੇ ਸੰਤੁਸ਼ਟੀ ਜਤਾਉਂਦਿਆਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ 156.61 ਲੱਖ ਮੀਟਿ੍ਕ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ 'ਚ 20 ਨਵੰਬਰ ਤੱਕ 156.77 ਲੱਖ ਮੀਟਿ੍ਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿਚੋਂ 156.61 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵਲੋਂ 156.38 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਖ਼ਰੀਦੇ ਗਏ ਝੋਨੇ ਦੀ 99 ਫ਼ੀਸਦੀ ਲਗਭਗ 155.09 ਲੱਖ ਮੀਟਿ੍ਕ ਟਨ ਦੀ ਚੁਕਾਈ ਹੋ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਮੁਕਾਬਲਾ : ਦੇਸ਼ ਭਰ 'ਚ ਗ੍ਰਨੇਡ ਹਮਲੇ ਦੀ ਪਾਕਿਸਤਾਨ ਦੀ ਕੋਸ਼ਿਸ਼ ਕੀਤੀ ਨਾਕਾਮ <br/> ਅਗਲੀ ਖ਼ਬਰ 'ਅਜੀਤ' ਨੇ 7ਵੇਂ ਗੇੜ 'ਚ ਕੋਟਲੀ ਸੂਰਤ ਮੱਲ੍ਹੀ ਨੇੜਲੇ ਕਿਸਾਨਾਂ ਨੂੰ ਡੀਜ਼ਲ ਤੇ ਯੂਰੀਆ ਖਾਦ ਵੰਡੀ <br/>
Ad Position 24