07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਹਾਈ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ (ਆਈ.ਟੀ. ਵਿੰਗ) ਦੇ ਪ੍ਰਧਾਨ ਦੀ ਰਿਹਾਈ ਦੇ ਹੁਕਮ

Ad Position 21
No active advertisement
ਅਜੀਤ ਡੈਸਕ 22-11-2025
ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ (ਆਈ.ਟੀ. ਵਿੰਗ) ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗਿ੍ਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਅਣਉਚਿੱਤ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ ਹੈ | ਹਾਲਾਂਕਿ ਇਸ ਸੰਬੰਧੀ ਅਦਾਲਤ ਦੇ ਹੁਕਮਾਂ ਦੀ ਕਾਪੀ ਅਜੇ ਤੱਕ ਜਾਰੀ ਨਹੀਂ ਹੋਈ, ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਵਲੋਂ ਦਿੱਤੀ ਗਈ | ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਨਛੱਤਰ ਗਿੱਲ ਨੂੰ ਗੈਰ-ਕਾਨੂੰਨੀ ਪੁਲਿਸ ਹਿਰਾਸਤ ਵਿਚ ਰੱਖਿਆ ਗਿਆ ਹੈ | ਇਹ ਪਟੀਸ਼ਨ ਸ਼ਨੀਵਾਰ ਦਾਇਰ ਕੀਤੀ ਗਈ ਸੀ | ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਸੋਮਵਾਰ ਲਈ ਮੁਕੱਰਰ ਕੀਤੀ ਸੀ, ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਅੱਜ ਲਈ ਨੋਟਿਸ ਜਾਰੀ ਕੀਤਾ ਸੀ | ਅੱਜ ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਨਛੱਤਰ ਸਿੰਘ ਗਿੱਲ ਦੀ ਗਿ੍ਫਤਾਰੀ ਨੂੰ ਗੈਰ-ਕਾਨੂੰਨੀ ਅਤੇ ਗੈਰ-ਵਾਜਬ ਕਰਾਰ ਦਿੱਤਾ ਅਤੇ ਉਸ ਦੀ ਰਿਹਾਈ ਦਾ ਹੁਕਮ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਨੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਵਕੀਲ ਕੀਤਾ ਨਾਮਜ਼ਦ <br/> ਅਗਲੀ ਖ਼ਬਰ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕਤਲ
Ad Position 24