ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਅੱਜ ਦੇਰ ਰਾਤ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਐਸ.ਡੀ.ਐਮ. ਬਟਾਲਾ ਦੇ ਘਰ ਛਾਪੇਮਾਰੀ ਕੀਤੀ ਗਈ | ਸੂਤਰਾਂ ਅਨੁਸਾਰ ਇਸ ਦੌਰਾਨ ਵਿਜੀਲੈਂਸ ਦੀ ਟੀਮ ਨੂੰ ਨਗਦੀ ਵੀ ਬਰਾਮਦ ਹੋਈ ਹੈ | ਇਹ ਛਾਪਾ ਐਸ.ਡੀ.ਐਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਪੀ.ਸੀ.ਐਸ. ਦੀ ਸਰਕਾਰੀ ਰਿਹਾਇਸ਼ 'ਤੇ ਵਿਜੀਲੈਂਸ ਵਲੋਂ ਕੀਤੀ ਗਈ ਹੈ | ਜਿਸ ਦੌਰਾਨ ਲੱਖਾਂ ਦੀ ਨਗਦੀ ਬਰਾਮਦ ਹੋਣ ਦੀ ਗੱਲ ਕਹੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਇਹ ਟੀਮ ਐਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ ਨੂੰ ਆਪਣੇ ਨਾਲ ਲੈ ਕੇ ਚਲੀ ਗਈ | ਇਸ ਮੌਕੇ ਇਸ ਟੀਮ ਨੇ ਪੱਤਰਕਾਰਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੱਤੀ |