07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਦਮਦਮੀ ਟਕਸਾਲ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਲੰਗਰਾਂ ਦੀ ਸੇਵਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 22-11-2025
ਨਵੀਂ ਦਿੱਲੀ, 21 ਨਵੰਬਰ (ਅਜੀਤ ਬਿਊਰੋ)-ਗੁਰੂ ਤੇਗ਼ ਬਹਾਦਰ ਜੀ ਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾ ਗੱਦੀ ਸ਼ਤਾਬਦੀ ਮੌਕੇ ਦਿੱਲੀ ਵਿਖੇ ਅੰਤਰਰਾਸ਼ਟਰੀ ਪੱਧਰ 'ਤੇ ਮਨਾਏ ਜਾ ਰਹੇ ਸਮਾਗਮਾਂ ਦੌਰਾਨ ਦਮਦਮੀ ਟਕਸਾਲ ਵਲੋਂ ਲੰਗਰਾਂ ਦੀ ਸੇਵਾ ਨਿਭਾਈ ਜਾਵੇਗੀ | ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਤੋਂ 25 ਨਵੰਬਰ ਤੱਕ ਗੁਰਦੁਆਰਾ ਸੀਸ ਗੰਜ ਸਾਹਿਬ (ਚਾਂਦਨੀ ਚੌਂਕ) ਤੇ 26 ਨਵੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਵਿਖੇ 350 ਸਾਲਾ ਸ਼ਤਾਬਦੀ ਸਮਾਗਮ ਬਹੁਤ ਵਿਸ਼ਾਲ ਪੱਧਰ 'ਤੇ ਮਨਾਏ ਜਾ ਰਹੇ ਹਨ | ਜਿਸ ਦÏਰਾਨ ਦਮਦਮੀ ਟਕਸਾਲ ਵਲੋਂ ਸੰਗਤ ਲਈ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਮੁੱਖ ਲੰਗਰ ਹਾਲ ਅੰਦਰ ਸ਼ੁੱਧ ਦੇਸੀ ਘਿਉ ਦੇ ਲੰਗਰ ਅੱਜ ਤੋਂ ਸ਼ੁਰੂ ਕਰ ਦਿੱਤੇ ਗਏ ਹਨ, ਜੋ 25 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੇ | ਉਪਰੰਤ 26 ਨਵੰਬਰ ਨੂੰ ਇਹ ਲੰਗਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੁੱਖ ਲੰਗਰ ਹਾਲ ਅੰਦਰ ਲਗਾਏ ਜਾਣਗੇ ਤੇ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਦੇ ਨਾਲ ਹੀ ਇਨ੍ਹਾਂ ਦੀ ਸਮਾਪਤੀ ਕੀਤੀ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਨੇ ਭਲਕੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਗਿ੍ਫ਼ਤਾਰੀ ਦੀ ਯਾਦ 'ਚ ਆਗਰਾ ਤੋਂ ਦਿੱਲੀ ਤੱਕ ਸਜਾਏ ਜਾ ਰਹੇ 350 ਸਾਲਾ ਸ਼ਹੀਦੀ ਯਾਤਰਾ ਮਹਾਨ ਨਗਰ ਕੀਰਤਨ ਦੀ ਵੀ ਜਾਣਕਾਰੀ ਸਾਂਝੀ ਕੀਤੀ¢ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ ਦੀ ਅਗਵਾਈ ਹੇਠ ਤੇ ਸੰਤ ਪ੍ਰੀਤਮ ਸਿੰਘ ਆਗਰੇ ਵਾਲਿਆਂ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੀ ਆਰੰਭਤਾ ਗਿ੍ਫ਼ਤਾਰੀ ਅਸਥਾਨ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਗੁਰੂ ਕੀ ਤਾਲ (ਆਗਰਾ) ਤੋਂ ਭਲਕੇ 22 ਨਵੰਬਰ ਨੂੰ ਸਵੇਰੇ 6 ਵਜੇ ਹੋਵੇਗੀ ਤੇ ਸਮਾਪਤੀ ਸ਼ਾਮ ਨੂੰ ਸ਼ਹੀਦੀ ਅਸਥਾਨ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦਿੱਲੀ ਵਿਖੇ ਕੀਤੀ ਜਾਵੇਗੀ | ਇਸ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਭਾਈ ਹਰਮੀਤ ਸਿੰਘ ਕਾਲਕਾ ਤੇ ਜਰਨਲ ਸਕੱਤਰ ਭਾਈ ਜਗਜੀਤ ਸਿੰਘ ਕਾਹਲੋਂ, ਗਿਆਨੀ ਸਾਹਿਬ ਸਿੰਘ, ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ, ਭਾਈ ਹਰਸ਼ਦੀਪ ਸਿੰਘ ਰੰਧਾਵਾ ਤੇ ਡਾ.ਅਵਤਾਰ ਸਿੰਘ ਬੁੱਟਰ (ਦੋਨੋਂ ਮੈਂਬਰ ਚੀਫ਼ ਖ਼ਾਲਸਾ ਦੀਵਾਨ), ਭਾਈ ਸਤਨਾਮ ਸਿੰਘ ਆਦਿ ਵੀ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਹਵਾਈ ਅੱਡੇ 'ਤੇ ਕੈਨੇਡਾ ਜਾਣ ਤੋਂ ਰ... ਅਗਲੀ ਖ਼ਬਰ ਪਾਕਿ ਸਮੁੰਦਰ 'ਚ ਬਣਾ ਰਿਹਾ 'ਨਕਲੀ ਟਾਪੂ' <br/>
Ad Position 24
No active advertisement