02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਮਸਤੂਆਣਾ ਸਾਹਿਬ ਤੋਂ ਨਗਰ <br/>

Ad Position 21
No active advertisement
ਅਜੀਤ ਡੈਸਕ 22-11-2025
ਸੰਗਰੂਰ, ਮਸਤੂਆਣਾ ਸਾਹਿਬ, 21 ਨਵੰਬਰ (ਫੁੱਲ, ਦਮਦਮੀ)-ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਤਖਤ ਸ੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਵਿਸ਼ਾਲ ਅਲੌਕਿਕ ਨਗਰ ਕੀਰਤਨ, ਜੋ ਕਿ ਬੀਤੀ ਦੇਰ ਰਾਤ ਨੂੰ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਸਥਾਨ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਵਿਸ਼ਰਾਮ ਲਈ ਠਹਿਰਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਵਿਸ਼ਾਲ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਅੱਜ ਸਵੇਰੇ ਰਵਾਨਾ ਹੋਇਆ | ਇਸ ਤੋਂ ਪਹਿਲਾਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਗਤ ਵਲੋਂ ਵੱਡੀ ਗਿਣਤੀ ਵਿਚ ਪਹੁੰਚ ਕੇ ਹਜ਼ੂਰੀ ਰਾਗੀ ਸਿੰਘਾਂ ਕੋਲੋਂ ਹਰ ਜਸ ਕੀਰਤਨ ਦਾ ਆਨੰਦ ਮਾਣਿਆ ਅਤੇ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਇਲਾਵਾ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ, ਇਨਫੋਟੈਕ ਦੇ ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਹੋਰਾਂ ਨੇ ਜਿੱਥੇ ਆਪਣੇ ਵਿਚਾਰ ਸਾਂਝੇ ਕੀਤੇ, ਉੱਥੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਹਿਲ, ਏਡੀਸੀ ਸੁਖਚੈਨ ਸਿੰਘ ਪਾਪੜਾ, ਐਸ ਪੀ ਹੈੱਡ ਕੁਆਰਟਰ ਸ੍ਰੀ ਰਜੇਸ਼ ਛਿੱਬਰ, ਐਸਡੀਐਮ ਚਰਨਜੀਤ ਸਿੰਘ ਵਾਲੀਆ ਅਤੇ ਵੱਡੀ ਗਿਣਤੀ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਹਾਜ਼ਰੀਆਂ ਭਰੀਆਂ | ਇਸ ਤੋਂ ਇਲਾਵਾ ਨੇੜਲੇ ਪਿੰਡ ਬਡਰੁੱਖਾਂ ਵਿਖੇ ਦੁੱਗਾਂ, ਬਹਾਦਰਪੁਰ, ਕੁੰਨਰਾਂ, ਉਭਾਵਾਲ, ਭੰਮਾਵੱਦੀ ਲਿੱਦੜਾਂ, ਚੰਗਾਲ, ਕਾਂਝਲਾ ਸਮੇਤ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ | ਇਸ ਤੋਂ ਪਹਿਲਾਂ ਨਗਰ ਕੀਰਤਨ ਦੀ ਆਰੰਭਤਾ ਵੇਲੇ ਅਕਾਲ ਕਾਲਜ ਕੌਂਸਲ ਵਲੋਂ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਸਮੇਤ ਹੋਰ ਕੌਂਸਲ ਦੇ ਸੀਨੀਅਰ ਮੈਂਬਰਾਂ ਵਲੋਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ, ਉੱਥੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦਾ ਸੰਗਰੂਰ ਬਰਨਾਲਾ ਕੈਂਚੀਆਂ ਵਿਖੇ ਪਹੁੰਚਣ ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਵਿਚ ਪੁਲਿਸ ਦੀ ਟੁਕੜੀ ਵਲੋਂ ਭਰਵਾਂ ਸਵਾਗਤ ਕੀਤਾ ਅਤੇ ਸਤਿਕਾਰ ਵਜੋਂ ਸਲਾਮੀ ਦਿੱਤੀ ਗਈ | ਇਸੇ ਤਰ੍ਹਾਂ ਨਗਰ ਕੀਰਤਨ ਦਾ ਪੁਲੀਸ ਲਾਈਨ ਸੰਗਰੂਰ, ਬਰਨਾਲਾ ਕੈਂਚੀਆਂ, ਪੂਨੀਆ ਟਾਵਰ, ਨਾਨਕਿਆਣਾ ਚੌਕ, ਯਾਦਵਿੰਦਰਾ ਡਰੀਮਜ਼ ਹੋਟਲ ਚੌਕ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਮਹਿਲ ਮੁਬਾਰਕ ਸਾਹਿਬ ਅਤੇ ਗੁਰਦੁਆਰਾ ਭਗਤ ਨਾਮਦੇਵ ਪ੍ਰਬੰਧਕ ਕਮੇਟੀ ਵਲੋਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ, ਉੱਥੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਕੀਤਾ ਗਿਆ | ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਏਡੀਸੀ ਸੁਖਚੈਨ ਸਿੰਘ ਪਾਪੜਾ ਹੁਰਾਂ ਨੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅੱਗੇ ਵੇਰਕਾ ਮਿਲਕ ਪਲਾਂਟ, ਭਵਾਨੀਗੜ੍ਹ ਕੈਂਚੀਆਂ ਸੰਗਰੂਰ ਤੋਂ ਯੂ ਟਰਨ ਕਰਦਿਆਂ ਹੋਇਆ ਬਲਵਾੜ ਕਲਾਂ, ਘਰਾਚੋਂ, ਭਵਾਨੀਗੜ੍ਹ ਤੋਂ ਹੁੰਦਿਆਂ ਹੋਇਆ ਚੰਨੋ ਵਿਖੇ ਜ਼ਿਲ੍ਹਾ ਪਟਿਆਲਾ, ਐਸ.ਏ.ਐਸ. ਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ | ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ ਨਿਹਾਲਗੜ੍ਹ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਜੀਤ ਸਿੰਘ ਢੀਂਡਸਾ, ਹਾਕਮ ਸਿੰਘ ਕਿਸ਼ਨਗੜੀਆ ਗਮਦੂਰ ਸਿੰਘ ਖਹਿਰਾ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਗੁਰਦੁਆਰਾ ਅੰਗੀਠਾ ਸਾਹਿਬ ਤੋਂ ਬਾਬਾ ਦਰਸ਼ਨ ਸਿੰਘ, ਬਾਬਾ ਸੁਖਵਿੰਦਰ ਸਿੰਘ, ਡਾ ਗੁਰਵੀਰ ਸਿੰਘ ਸੋਹੀ, ਡਾ ਜਤਿੰਦਰ ਦੇਵ, ਇੰਜੀ ਸੁਖਵਿੰਦਰ ਸਿੰਘ ਭੱਠਲ, ਡਾ: ਸੁਖਦੀਪ ਕੌਰ, ਡਾ ਰਾਜਵਿੰਦਰ ਸਿੰਘ ਕੌਲੀ, ਡਾ: ਮਨਪ੍ਰੀਤ ਸਿੰਘ ਗਿੱਲ, ਸਰਪੰਚ ਰਣਜੀਤ ਸਿੰਘ ਮਿੰਟੂ, ਸਤਪਾਲ ਸਿੰਘ, ਕੇਹਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਖਿੱਲਰੀਆਂ, ਕਰਮ ਸਿੰਘ ਨਮੋਲ, ਗੋਗੀ ਮਡਾਹਰ, ਗੋਵਿੰਦਰ ਸਿੰਘ ਜੱਸਲ, ਰਣਜੀਤ ਸਿੰਘ ਚੰਗਾਲ , ਦਰਸ਼ਨ ਸਿੰਘ ਰਤਨ, ਜਗਪਾਲ ਸਿੰਘ ਬੇਦੀ, ਰੁਪਿੰਦਰ ਸਿੰਘ ਤੱਗੜ, ਬਲਦੇਵ ਸਿੰਘ ਰਤਨ, ਬਲਵੰਤ ਸਿੰਘ ਜੋਗਾ, ਡਾ ਅੰਮਿ੍ਤਪਾਲ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਮੋਹਤਵਰ ਸ਼ਖ਼ਸੀਅਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਤੋਂ ਹਰ ਘੁਸਪੈਠੀਏ ਨੂੰ ਬਾਹਰ ਕੱਢ ਸੁੱਟਾਂਗੇ-ਅਮਿਤ ਸ਼ਾਹ ਐਸ.ਆਈ.ਆਰ. ਨੂੰ ਲੈ ਕੇ ਤਿ੍ਣਮੂਲ ਕਾਂਗਰਸ 'ਤੇ ਸਾਧਿ... ਅਗਲੀ ਖ਼ਬਰ ਮੋਗਾ ਵਿਖੇ ਪੁੱਜੇ ਸ਼ਹੀਦੀ ਸ਼ਤਾਬਦੀ ਸੰਬੰਧੀ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>
Ad Position 24
No active advertisement