08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ ਖੇਤਰ ਦੀ ਸਥਿਰਤਾ ਲਈ ਵੱਡਾ ਖ਼ਤਰਾ-ਇਸਹਾਕ ਡਾਰ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਇਕ ਵਾਰ ਫਿਰ ਕੌਮਾਂਤਰੀ ਮੰਚ 'ਤੇ ਸਿੰਧੂ ਜਲ ਸੰਧੀ ਦਾ ਮੁੱਦਾ ਉਠਾਇਆ ਹੈ | ਉਨ੍ਹਾਂ ਨੇ ਯੂਰਪੀ ਸੰਘ ਦੇ ਪਲੇਟਫਾਰਮ 'ਤੇ ਜ਼ੋਰ ਦਿੱਤਾ ਕਿ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ ਖੇਤਰ ਦੀ ਸਥਿਰਤਾ ਲਈ ਵੱਡਾ ਖ਼ਤਰਾ ਹੈ | ਦਰਅਸਲ, ਭਾਰਤ ਨੇ ਇਸ ਸਾਲ ਅਪ੍ਰੈਲ 'ਚ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ | ਈ. ਯੂ. ਇੰਡੋ-ਪੈਸੀਫਿਕ ਮੰਤਰੀ ਪੱਧਰੀ ਫੋਰਮ ਗੋਲਮੇਜ਼ 'ਚ ਬੋਲਦਿਆਂ ਡਾਰ ਨੇ ਕਿਹਾ ਕਿ ਪਾਣੀ ਨੂੰ ਰਾਜਨੀਤੀ ਲਈ ਹਥਿਆਰ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ | ਉਨ੍ਹਾਂ ਨੇ ਭਾਰਤ ਨਾਲ ਤਣਾਅ ਘਟਾਉਣ ਦੇ ਯਤਨਾਂ ਲਈ ਯੂਰਪੀ ਸੰਘ ਦੇ ਉੱਚ ਪ੍ਰਤੀਨਿਧੀ ਸਮੇਤ ਕੌਮਾਂਤਰੀ ਭਾਈਵਾਲਾਂ ਦੀ ਪ੍ਰਸ਼ੰਸਾ ਕੀਤੀ | ਸਿੰਧੂ ਜਲ ਸੰਧੀ ਤੋਂ ਇਲਾਵਾ ਇਸਹਾਕ ਡਾਰ ਨੇ ਕੌਮਾਂਤਰੀ ਮੰਚਾਂ 'ਤੇ ਕਸ਼ਮੀਰ ਮੁੱਦਾ ਵੀ ਉਠਾਇਆ, ਜਦੋਂਕਿ ਭਾਰਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਸ਼ਮੀਰ ਮੁੱਦਾ ਭਾਰਤ ਅਤੇ ਪਾਕਿ ਵਿਚਕਾਰ ਇਕ ਦੁਵੱਲਾ ਮਾਮਲਾ ਹੈ ਅਤੇ ਕਿਸੇ ਵੀ ਤੀਜੀ ਧਿਰ ਦੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਿਰਮਲ ਭੇਖ ਵਲੋਂ ਗੁਰਦੁਆਰਾ ਬਾਬਾ ਦਲੀਪ ਸਿੰਘ ਡੂਮੇਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋ... ਅਗਲੀ ਖ਼ਬਰ ਏ.ਆਈ-ਅਧਾਰਿਤ ਚਿਹਰੇ ਦੀ ਪਛਾਣ ਵਾਲੇ 300 ਸੀ.ਸੀ.ਟੀ.ਵੀ. ਕੈਮਰੇ 24 ਘੰਟੇ ਚੌਕਸੀ ਰੱਖਣਗੇ-ਐਸ.ਐਸ.ਪੀ. ਰੂਪਨਗਰ <br/>
Ad Position 24