08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਇਨਵੈਸਟ ਪੋਰਟਲ 'ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ-ਸੰਜੀਵ ਅਰੋੜਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਚੰਡੀਗੜ੍ਹ, 22 ਨਵੰਬਰ (ਅਜੀਤ ਬਿਊਰੋ)-'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ੀ ਅਗਵਾਈ ਹੇਠ ਫਾਸਟਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ | ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਪਗ੍ਰੇਡਿਡ ਸਿੰਗਲ-ਵਿੰਡੋ ਸਿਸਟਮ ਹੁਣ 15 ਮੁੱਖ ਵਿਭਾਗਾਂ ਦੀਆਂ 173 ਸਰਕਾਰ-ਤੋਂ-ਕਾਰੋਬਾਰ (ਜੀਟੂਬੀ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਜਿਸ ਵਿਚ ਵਧੇਰੇ ਪਾਰਦਰਸ਼ਤਾ ਨਾਲ ਜਲਦ ਤੋਂ ਜਲਦ ਪ੍ਰਵਾਨਗੀਆਂ, ਡਿਜੀਟਲ ਟਰੈਕਿੰਗ, ਆਟੋ-ਡੀਮਡ ਪ੍ਰਵਾਨਗੀਆਂ ਪ੍ਰਦਾਨ ਕਰਨਾ ਸ਼ਾਮਿਲ ਹੈ ਜੋ ਸੂਬੇ ਵਿਚ ਕਾਰੋਬਾਰ ਕਰਨ ਦੀ ਸੌਖ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੂਜੇ ਪੜਾਅ ਵਿਚ ਪੈਨ-ਅਧਾਰਤ ਸਿੰਗਲ ਬਿਜ਼ਨਸ ਆਈਡੈਂਟੀਫਾਇਰ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ, ਜੋ ਇਕੋ ਯੂਨੀਫਾਈਡ ਡਿਜੀਟਲ ਆਈਡੈਂਟਿਟੀ ਤਹਿਤ ਸਾਰੀਆਂ ਪ੍ਰਵਾਨਗੀਆਂ, ਪ੍ਰੋਤਸਾਹਨ/ਰਿਆਇਤਾਂ, ਨਿਰੀਖਣ ਅਤੇ ਪਾਲਨਾ ਸੰਬੰਧੀ ਪ੍ਰਕਿਰਿਆਵਾਂ ਨੂੰ ਇਕੱਠਾ ਕਰਦੀ ਹੈ | ਨਵੀਂ ਪੇਸ਼ ਕੀਤੀ ਗਈ ਈ-ਵਾਲਟ ਦੀ ਸਹੂਲਤ ਹੁਣ ਨਿਵੇਸ਼ਕਾਂ ਨੂੰ ਦਸਤਾਵੇਜ਼ ਅਤੇ ਸਰਕਾਰ ਦੁਆਰਾ ਜਾਰੀ ਪ੍ਰਵਾਨਗੀਆਂ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਦੀ ਆਗਿਆ ਦਿੰਦੀ ਹੈ, ਜਿਸ ਨਾਲ ਸਮੇਂ ਦੀ ਕਾਫ਼ੀ ਬੱਚਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨਵੈਸਟ ਪੰਜਾਬ ਨੇ ਦੇਸ਼ਾਂ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਪੋਰਟਲ ਵਿਕਸਤ ਕੀਤਾ ਹੈ, ਜੋ ਇਕ ਏਕੀਕਿ੍ਤ, ਸਿੰਗਲ-ਐਂਟਰੀ ਅਤੇ ਸਿੰਗਲ-ਐਗਜ਼ਿਟ ਡਿਜੀਟਲ ਸਿਸਟਮ ਹੈ, ਜਿਸ ਦਾ ਉਦੇਸ਼ ਕਾਰੋਬਾਰ ਕਰਨ ਦੀ ਸੌਖ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਦੂਜਾ ਪੜਾਅ ਸਿਰਫ਼ ਇਕ ਅਪਗ੍ਰੇਡ ਨਹੀਂ ਹੈ ਸਗੋਂ ਇਹ ਵਧੇਰੇ ਪਾਰਦਰਸ਼ਤਾ ਨਾਲ ਤੇਜ਼ ਪ੍ਰਵਾਨਗੀਆਂ ਪ੍ਰਦਾਨ ਕਰਨ ਅਤੇ ਨਿਵੇਸ਼ਕਾਂ ਦਾ ਭਰੋਸਾ ਜਿੱਤਣ ਦੀ ਦਿਸ਼ਾ ਵਿਚ ਇਕ ਵੱਡੀ ਪੁਲਾਂਘ ਹੈ, ਜੋ ਪੰਜਾਬ ਨੂੰ ਨਿਵੇਸ਼ਕ ਪੱਖੋਂ ਦੇਸ਼ ਦੇ ਸਭ ਤੋਂ ਕੁਸ਼ਲ ਅਤੇ ਅਨੁਕੂਲ ਰਾਜਾਂ ਵਿਚ ਖੜ੍ਹਾ ਕਰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ ਸ਼ਤਾਬਦੀ ਸੰਬੰਧੀ ਮੁੱਖ ਸਮਾਗਮ ਅੱਜ <br/> ਅਗਲੀ ਖ਼ਬਰ ਭਾਰਤ ਦਾ ਪਹਿਲਾ ਏਕੀਕਿ੍ਤ ਸਪੋਰਟਸ ਲਾਈਫ਼ ਰੈਜ਼ੀਡੈਂਸ ਇਕ ਸਰਗਰਮ ਸੀਨੀਅਰ ਲਿਵਿੰਗ ਕਮਿਊਨਿਟੀ ਨਾਲ <br/>
Ad Position 24