11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 24 ਨਵੰਬਰ ਨੂੰ ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਯਾਦਗਾਰ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸਾਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਅੱਜ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਅਤੇ 24 ਨਵੰਬਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ | ਪੀ. ਐਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਦੇ ਆਗੂ ਡਾ: ਮਿਮਪਾਲ ਸਿੰਘ ਨੇ ਇਸ ਬਾਰੇ 'ਚ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਕੀਤੀ ਅਤੇ ਇਸ ਮੌਕੇ 'ਤੇ ਗਿਆਨੀ ਮਨਜੀਤ ਸਿੰਘ, ਗੁਰਦੁਆਰਾ ਕਮੇਟੀ ਦੀ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਅਤੇ ਹੋਰ ਆਗੂ ਹਾਜ਼ਰ ਸਨ | ਬੀਬੀ ਸਤਵੰਤ ਕੌਰ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਦੇ ਮੁੱਖ ਸਮਾਗਮ ਮੌਕੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ, ਬੋਰਡ ਦੇ ਵਧੀਕ ਸਕੱਤਰ ਨਾਸਿਰ ਮੁਸ਼ਤਾਕ ਅਤੇ ਹੋਰ ਅਧਿਕਾਰੀਆਂ ਸਮੇਤ ਸੂਬਾ ਸਿੰਧ, ਬਲੋਚਿਸਤਾਨ, ਖ਼ੈਬਰ ਪਖਤੂਨਖਵਾ ਅਤੇ ਲਹਿੰਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬੁਰਜ ਲਿੱਟਾਂ ਵਿਖੇ 'ਹਰ ਪਿੰਡ ਖੇਡ ਮੈਦਾਨ' ਯੋਜਨਾ ਤਹਿਤ ਖੇਡ ਗਰਾਊਾਡ ਦੇ ਨਵੀਨੀਕਰਨ ਦੀ ਸ਼ੁਰੂਆਤ ਅਗਲੀ ਖ਼ਬਰ ਲਾਲ ਕਿਲ੍ਹੇ ਵਿਖੇ ਅੱਜ ਤੋਂ ਸ਼ੁਰੂ ਹੋਣਗੇ ਸ਼ਹੀਦੀ ਸ਼ਤਾਬਦੀ ਸਮਾਗਮ <br/>
Ad Position 24